07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਭੇਤਭਰੀ ਹਾਲਤ 'ਚ ਮੌਤ

ਕਪੂਰਥਲਾ, 30 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਭੇਤਭਰੀ ਹਾਲਤ ਵਿਚ ਮੌਤ ਹੋ...

ਅਜੀਤ ਡੈਸਕ 30-07-2025

ਕਪੂਰਥਲਾ, 30 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਯੋਗਰਾਜ ਸਿੰਘ ਉਰਫ਼ ਗੱਗੀ ਪੁੱਤਰ ਤੀਰਥ ਉਰਫ਼ ਪਾਲਾ, ਜਿਸ ਨੂੰ ਜੇਲ੍ਹ ਕਰਮਚਾਰੀ ਸਿਹਤ ਖਰਾਬ ਹੋਣ 'ਤੇ ਸਵੇਰੇ 3 ਵਜੇ ਦੇ ਕਰੀਬ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਹਵਾਲਾਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ।

ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਡਾਕਟਰਾਂ ਦਾ ਬੋਰਡ ਬਣਵਾ ਕੇ ਮਾਣਯੋਗ ਜੱਜ ਦੀ ਹਾਜ਼ਰੀ ਵਿਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ। ਇਸ ਦੌਰਾਨ ਮ੍ਰਿਤਕ ਹਵਾਲਾਤੀ ਦੀ ਮਾਤਾ ਬਲਬੀਰ ਕੌਰ ਨੇ ਉਸ ਦੇ ਲੜਕੇ ਦੇ ਜੇਲ੍ਹ ਵਿਚ ਕਤਲ ਹੋਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਉਸਦਾ ਲੜਕਾ ਪਿਛਲੇ ਦੋ ਸਾਲਾਂ ਤੋਂ ਜੇਲ੍ਹ ਵਿਚ ਬੰਦ ਸੀ ਅਤੇ ਇਸ ਸਮੇਂ ਚੱਕੀਆਂ ਵਿਚ ਸਜ਼ਾ ਭੁਗਤ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੇਰੇ ਲੜਕੇ ਨੂੰ ਰੰਜਿਸ਼ ਤਹਿਤ ਕਤਲ ਕੀਤਾ ਗਿਆ ਹੈ ਅਤੇ ਉਸ ਉੱਪਰ ਅਤੇ ਉਸ ਦੇ ਸਾਥੀਆਂ 'ਤੇ ਪਹਿਲਾਂ ਵੀ ਕਈ ਵਾਰ ਹਮਲੇ ਹੋ ਚੁੱਕੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। 

ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ 'ਚ ਪੰਜਾਬ 'ਚ ਟਰੈਕਟਰ ਮਾਰਚ ਦਾ ਦਿੱਤਾ ਸੱਦਾ ਰਿਹਾ ਸਫਲ - ਬਲਬੀਰ ਸਿੰਘ ਰਾਜੇਵਾਲ ਅਗਲੀ ਖ਼ਬਰ ਰਾਜਾਸਾਂਸੀ : ਸਾਬਕਾ ਅਕਾਲੀ ਸਰਪੰਚ ਹੱਤਿਆ ਮਾਮਲੇ 'ਚ ਕਾਤਲ ਚੇਨਈ ਹਵਾਈ ਅੱਡੇ ਤੋਂ ਗ੍ਰਿਫਤਾਰ