02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਲੈਂਡ ਪੂਲਿੰਗ ਪਾਲਿਸੀ ਦੇ ਰੋਸ ਵਜੋਂ 'ਆਪ' ਕਿਸਾਨ ਵਿੰਗ ਦੇ ਜਨਰਲ ਸਕੱਤਰ ਗੁਰਮੀਤ ਰਾਮਗੜ੍ਹ ਵਲੋਂ ਅਹੁਦੇ ਤੋਂ ਅਸਤੀਫਾ

ਅਮਲੋਹ, 1 ਅਗਸਤ (ਕੇਵਲ ਸਿੰਘ)-ਅੱਜ ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ...

ਅਜੀਤ ਡੈਸਕ 01-08-2025

ਅਮਲੋਹ, 1 ਅਗਸਤ (ਕੇਵਲ ਸਿੰਘ)-ਅੱਜ ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ। ਗੁਰਮੀਤ ਰਾਮਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਲੈਂਡ ਪੂਲਿਗ ਪਾਲਿਸੀ ਦੇ ਰੋਸ ਵਜੋਂ ਦਿੱਤਾ ਗਿਆ ਹੈ ਅਤੇ ਅਸੀਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਪਾਲਿਸੀ ਕਿਸਾਨੀ ਨੂੰ ਤਬਾਹ ਕਰਨ ਵਾਲੀ ਹੈ, ਜਿਸ ਦਾ ਵੱਡੇ ਪੱਧਰ ਉਤੇ ਵਿਰੋਧ ਵੀ ਸ਼ੁਰੂ ਹੋ ਗਿਆ ਹੈ ਅਤੇ 'ਆਪ' ਸਰਕਾਰ ਨੂੰ ਇਹ ਪਾਲਿਸੀ ਵਾਪਿਸ ਲੈਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ 92 ਵਿਧਾਇਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਪਾਲਿਸੀ ਖਿਲਾਫ ਬੋਲਣ ਤਾਂ ਕਿ ਕਿਸਾਨੀ ਨੂੰ ਬਚਾਇਆ ਜਾ ਸਕੇ। 

ਪਿਛਲੀ ਖ਼ਬਰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ 1993 ਦੇ ਫਰਜ਼ੀ ਮੁਕਾਬਲੇ 'ਚ 5 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਅਗਲੀ ਖ਼ਬਰ ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 22 ਅਗਸਤ ਤੋਂ ਹੋਵੇਗਾ ਸ਼ੁਰੂ