01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਸ਼੍ਰੋਮਣੀ ਕਮੇਟੀ ਨੇ ਉੱਪ ਕੁਲਪਤੀ ਡਾ. ਕਰਮਜੀਤ ਸਿੰਘ ਨੂੰ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ 'ਚੋਂ ਹਟਾਇਆ

ਅੰਮ੍ਰਿਤਸਰ, 1 ਅਗਸਤ (ਜਸਵੰਤ ਸਿੰਘ ਜੱਸ)-ਆਰ.ਐਸ.ਐਸ. ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ...

ਅਜੀਤ ਡੈਸਕ 01-08-2025

ਅੰਮ੍ਰਿਤਸਰ, 1 ਅਗਸਤ (ਜਸਵੰਤ ਸਿੰਘ ਜੱਸ)-ਆਰ.ਐਸ.ਐਸ. ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਡਾ. ਕਰਮਜੀਤ ਸਿੰਘ ਆਰ.ਐਸ.ਐਸ. ਮੁਖੀ ਨਾਲ ਕੀਤੀ ਵਾਰਤਾ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦੇ ਨਜ਼ਰ ਆ ਰਹੇ ਹਨ। ਇਸ ’ਤੇ ਸੰਗਤਾਂ ਵਲੋਂ ਪੁੱਜ ਰਹੇ ਇਤਰਾਜ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮਾਂ ਬਾਰੇ ਬਣਾਈ ਕਮੇਟੀ ਤੋਂ ਹਟਾ ਦਿੱਤਾ ਹੈ। 

ਪਿਛਲੀ ਖ਼ਬਰ ਮਾਨਸਾ 'ਚ 425 ਕਿੱਲੋ ਨਕਲੀ ਮਾਰਕੇ ਵਾਲਾ ਨਮਕ ਬਰਾਮਦ ਅਗਲੀ ਖ਼ਬਰ ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ