27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਯੂ.ਪੀ. : ਯੋਗੀ ਆਦਿੱਤਿਆਨਾਥ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜ਼ਮੀਨੀ ਪੱਧਰ 'ਤੇ ਪਹੁੰਚਣ ਲਈ ਬਣਾਈ ਟੀਮ 11

ਲਖਨਊ, 3 ਅਗਸਤ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜ਼ਮੀਨੀ ਪੱਧਰ 'ਤੇ ਪਹੁੰਚਣ ਲਈ ਟੀਮ 11 ਬਣਾਈ ਹੈ। ਟੀਮ ਦੇ ਮੈਂਬਰ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਅਤੇ ਉੱਥੇ ਰਾਤ...

ਅਜੀਤ ਡੈਸਕ 03-08-2025

ਲਖਨਊ, 3 ਅਗਸਤ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜ਼ਮੀਨੀ ਪੱਧਰ 'ਤੇ ਪਹੁੰਚਣ ਲਈ ਟੀਮ 11 ਬਣਾਈ ਹੈ। ਟੀਮ ਦੇ ਮੈਂਬਰ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਅਤੇ ਉੱਥੇ ਰਾਤ ਠਹਿਰਨਗੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਜਾਨਾਂ ਨੂੰ ਪਹਿਲ ਦਿੱਤੀ ਜਾਵੇ, ਸਾਰੇ ਜ਼ਿਲ੍ਹਿਆਂ ਨੂੰ ਅਲਰਟ ਮੋਡ 'ਤੇ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।
ਪ੍ਰਯਾਗਰਾਜ ਵਿਚ 19 ਕਿਸ਼ਤੀਆਂ ਅਤੇ ਮੋਟਰਬੋਟਾਂ ਤਾਇਨਾਤ ਕੀਤੀਆਂ ਗਈਆਂ ਹਨ। ਲਗਭਗ 88 'ਹੜ੍ਹ ਚੌਕੀਆਂ' ਸਥਾਪਤ ਕੀਤੀਆਂ ਗਈਆਂ ਹਨ। ਪੀਏਸੀ ਦੀਆਂ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਐਸਡੀਆਰਐਫ ਅਤੇ ਐਨਡੀਆਰਐਫ ਦੀ ਇਕ-ਇਕ ਟੀਮ ਹੈ। 1375 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਜਲੌਨ ਵਿਚ, 62 ਕਿਸ਼ਤੀਆਂ ਅਤੇ 31 ਮੋਟਰਬੋਟਾਂ ਤਾਇਨਾਤ ਕੀਤੀਆਂ ਗਈਆਂ ਹਨ, ਲਗਭਗ 27 'ਹੜ੍ਹ ਚੌਕੀਆਂ' ਸਥਾਪਤ ਕੀਤੀਆਂ ਗਈਆਂ ਹਨ।ਔਰਈਆ ਵਿਚ, 26 ਕਿਸ਼ਤੀਆਂ ਅਤੇ ਮੋਟਰਬੋਟਾਂ ਤਾਇਨਾਤ ਕੀਤੀਆਂ ਗਈਆਂ ਹਨ। ਲਗਭਗ 9 'ਹੜ੍ਹ ਚੌਕੀਆਂ' ਸਥਾਪਤ ਕੀਤੀਆਂ ਗਈਆਂ ਹਨ।

ਪਿਛਲੀ ਖ਼ਬਰ 7 ਅਗਸਤ ਨੂੰ ਰਾਹੁਲ ਗਾਂਧੀ ਦੇ ਘਰ ਰਾਤ ਦੇ ਖਾਣੇ 'ਤੇ ਮਿਲਣਗੇ ਇੰਡੀਆ ਗੱਠਜੋੜ ਦੇ ਮੈਂਬਰ - ਸੂਤਰ ਅਗਲੀ ਖ਼ਬਰ ਹੜ੍ਹ ਪੀੜ੍ਹਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਨੈਸ਼ਨਲ ਹਾਈਵੇ 54 ਜਾਮ