23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਆਰ.ਸੀ.ਐਫ. 'ਚ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਕਪੂਰਥਲਾ, 4 ਅਗਸਤ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਚ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ...

ਅਜੀਤ ਡੈਸਕ 04-08-2025

ਕਪੂਰਥਲਾ, 4 ਅਗਸਤ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਚ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਸਵਰਨਜੀਤ ਸਿੰਘ ਨੇ ਦੱਸਿਆ ਕਿ ਦਲੇਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਮੁਰਾਦਪੁਰ ਜੋ ਕਿ ਠੇਕੇ ਦੇ ਆਧਾਰ 'ਤੇ ਆਰ.ਸੀ.ਐਫ. ਵਿਚ ਕੰਮ ਕਰਦਾ ਸੀ ਅਤੇ ਅੱਜ ਕੰਮ ਕਰਦੇ ਸਮੇਂ ਉਸ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।  

ਪਿਛਲੀ ਖ਼ਬਰ ਐਡਵੋਕੇਟ ਰਾਜਵਿੰਦਰ ਲੱਕੀ ਦੂਜੀ ਵਾਰ ਬਣੇ ਭਾਜਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਗਲੀ ਖ਼ਬਰ ਦੁਬਈ ਤੋਂ ਅਜੇ ਕੁਮਾਰ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੀ