20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਦਾ ਦਿਹਾਂਤ

ਨਵੀਂ ਦਿੱਲੀ, 5 ਅਗਸਤ- ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਦਾ ਅੱਜ ਦਿੱਲੀ ਵਿਚ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ..

ਅਜੀਤ ਡੈਸਕ 05-08-2025

ਨਵੀਂ ਦਿੱਲੀ, 5 ਅਗਸਤ- ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਦਾ ਅੱਜ ਦਿੱਲੀ ਵਿਚ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਦਿੱਲੀ ਦੇ ਇਕ ਹਸਪਤਾਲ ਵਿਚ ਦੁਪਹਿਰ 1:57 ਵਜੇ ਆਖਰੀ ਸਾਹ ਲਿਆ।

ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। 11 ਮਈ ਨੂੰ, ਉਨ੍ਹਾਂ ਦੀ ਹਾਲਤ ਵਿਗੜਨ ’ਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਸੱਤਿਆਪਾਲ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਅੱਜ ਦੇ ਦਿਨ, 5 ਅਗਸਤ 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਗਈ ਸੀ। ਉਨ੍ਹਾਂ ਗੋਆ ਤੇ ਮੇਘਾਲਿਆ ਦੇ ਰਾਜਪਾਲ ਵਜੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ।

ਪਿਛਲੀ ਖ਼ਬਰ ਅਮਿਤ ਸ਼ਾਹ ਬਣੇ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਗ੍ਰਹਿ ਮੰਤਰੀ ਰਹਿਣ ਵਾਲੇ ਨੇਤਾ, ਅਡਵਾਨੀ ਦੇ ਰਿਕਾਰਡ ਨੂੰ ਤੋੜਿਆ ਅਗਲੀ ਖ਼ਬਰ ਅੰਮ੍ਰਿਤਸਰ ਵਿਚ ਐਨ.ਆਈ.ਏ. ਦੀ ਛਾਪੇਮਾਰੀ