17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ....

ਅਜੀਤ ਡੈਸਕ 06-08-2025

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਣ ਜਾ ਰਹੀ ਹੈ। ਸਵੇਰੇ 9 ਵਜੇ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਵਿਚ ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਪਿਛਲੇ ਦਿਨੀਂ ਸ੍ਰੀਨਗਰ ਵਿਖੇ ਕਰਵਾਏ ਗਏ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਨਾਚ ਗਾਣੇ ਦਾ ਪ੍ਰੋਗਰਾਮ ਪੇਸ਼ ਕੀਤੇ ਜਾਣ ਦੇ ਸੰਬੰਧ ਵਿਚ ਤਲਬ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਮਾਮਲੇ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵੀ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾਈ, ਕਾਰ ਚਾਲਕ ਮਹਿਲਾ ਦੀ ਮੌਕੇ ’ਤੇ ਮੌਤ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਵਿਰੁੱਧ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਥਰਾਜ ਨੇ ਦਿੱਤਾ ਅਸਤੀਫ਼ਾ