15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਘੱਗਰ 'ਚ ਪਾਣੀ ਦਾ ਪੱਧਰ ਵਧਿਆ, ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤਾ ਅਲਰਟ

ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)-ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿਚ ਪਏ ਭਾਰੀ...

ਅਜੀਤ ਡੈਸਕ 06-08-2025

ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)-ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ-ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵਲੋਂ ਜਾਰੀ ਸਲਾਹ ਮੁਤਾਬਕ ਪਿੰਡ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੂਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।

ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ.ਡੀ.ਐਮ. ਕਿਰਪਾਲਵੀਰ ਸਿੰਘ ਮੁਤਾਬਕ ਪਿੰਡ ਭਸਮੜਾ ਅਤੇ ਜਲਾਹਖੇੜੀ ਦੇ ਵਸਨੀਕਾਂ ਨੂੰ ਵੀ ਸੂਚੇਤ ਰਹਿਣ ਲਈ ਕਿਹਾ ਗਿਆ ਹੈ ਜਦਕਿ ਪਟਿਆਲਾ ਸਬ-ਡਵੀਜ਼ਨ ਦੇ ਐਸ. ਡੀ. ਐਮ. ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ ਪਿੰਡ ਹਡਾਣਾਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੂਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। 

ਪਿਛਲੀ ਖ਼ਬਰ ਨਿਊਜ਼ੀਲੈਂਡ ਵਿਚ ਪਿਛਲੇ ਦੋ ਸਾਲਾਂ ਦੌਰਾਨ ਸ਼ਨਾਰਥੀ ਵੀਜਿਆਂ ਦੀ ਗਿਣਤੀ ’ਚ ਹੋਇਆ ਵੱਡਾ ਵਾਧਾ ਅਗਲੀ ਖ਼ਬਰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਧਾਰਾਲੀ ਵਿਖੇ ਲੋਕਾਂ ਨਾਲ ਕੀਤੀ ਗੱਲਬਾਤ, ਸੁਣੀਆਂ ਮੁਸ਼ਕਿਲਾਂ