13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਪਾਕਿਸਤਾਨ: ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਹੋਏ ਧਮਾਕੇ ਦੌਰਾਨ 3 ਫੌਜੀਆਂ ਦੀ ਮੌਤ

ਇਸਲਾਮਾਬਾਦ, 7 ਅਗਸਤ- ਫੌਜ ਨੇ ਇਕ ਬਿਆਨ ਵਿਚ ਕਿਹਾ ਕਿ ਬੀਤੇ ਦਿਨ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਹੋਏ ਬੰਬ ਧਮਾਕੇ ਵਿਚ ਤਿੰਨ ਪਾਕਿਸਤਾਨੀ ਫੌਜੀਆਂ ਦੀ ਮੌਤ ਹੋ....

ਅਜੀਤ ਡੈਸਕ 07-08-2025

ਇਸਲਾਮਾਬਾਦ, 7 ਅਗਸਤ- ਫੌਜ ਨੇ ਇਕ ਬਿਆਨ ਵਿਚ ਕਿਹਾ ਕਿ ਬੀਤੇ ਦਿਨ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਹੋਏ ਬੰਬ ਧਮਾਕੇ ਵਿਚ ਤਿੰਨ ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ ਹੈ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ, ਇੰਟਰ ਸਰਵਿਸ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀ.ਆਰ.) ਨੇ ਦੇਰ ਰਾਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਤਵਾਦੀਆਂ ਨੇ ਸੂਬੇ ਦੇ ਮਸਤੁੰਗ ਜ਼ਿਲ੍ਹੇ ਵਿਚ ਇਕ ਸੁਰੱਖਿਆ ਵਾਹਨ ਨੂੰ ਇਕ ਵਿਸਫੋਟਕ ਯੰਤਰ ਨਾਲ ਨਿਸ਼ਾਨਾ ਬਣਾਇਆ ਅਤੇ ਇਸ ਵਿਚ ਇਕ ਅਧਿਕਾਰੀ ਸਮੇਤ ਤਿੰਨ ਫੌਜੀਆਂ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਖੇਤਰ ਚਾਰ ਅੱਤਵਾਦੀਆਂ ਨੂੰ ਲੱਭ ਕੇ ਮਾਰ ਦਿੱਤਾ ਗਿਆ।

ਪਿਛਲੀ ਖ਼ਬਰ ਯੂ.ਪੀ. : ਟਰੈਕਟਰ ਟਰਾਲੀ ਨਾਲ ਟਕਰਾਇਆ ਟੱਰਕ, ਤਿੰਨ ਦੀ ਮੌਤ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਹੋਵੇਗੀ ਸਾਂਝੀ ਮੀਟਿੰਗ