05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਕਰਨਾਟਕ ਦਾ ਕਰਨਗੇ ਦੌਰਾ

ਨਵੀਂ ਦਿੱਲੀ, 9 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਗਸਤ ਨੂੰ ਕਰਨਾਟਕ ਦਾ ਦੌਰਾ ਕਰਨਗੇ। ਉਹ ਸਵੇਰੇ...

ਅਜੀਤ ਡੈਸਕ 09-08-2025

ਨਵੀਂ ਦਿੱਲੀ, 9 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਗਸਤ ਨੂੰ ਕਰਨਾਟਕ ਦਾ ਦੌਰਾ ਕਰਨਗੇ। ਉਹ ਸਵੇਰੇ 11 ਵਜੇ ਬੈਂਗਲੁਰੂ ਦੇ ਕੇ.ਐਸ.ਆਰ. ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਸ ਤੋਂ ਬਾਅਦ ਉਹ ਬੈਂਗਲੁਰੂ ਮੈਟਰੋ ਦੀ ਯੈਲੋ ਲਾਈਨ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਆਰ.ਵੀ. ਰੋਡ (ਰਾਗੀਗੁੱਡਾ) ਤੋਂ ਇਲੈਕਟ੍ਰਾਨਿਕ ਸਿਟੀ ਮੈਟਰੋ ਸਟੇਸ਼ਨ ਤੱਕ ਮੈਟਰੋ ਦੀ ਸਵਾਰੀ ਕਰਨਗੇ। ਦੁਪਹਿਰ 1 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਬੈਂਗਲੁਰੂ ਵਿਚ ਸ਼ਹਿਰੀ ਸੰਪਰਕ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ-ਪੱਥਰ ਰੱਖਣਗੇ। ਉਹ ਇਕ ਜਨਤਕ ਸਮਾਗਮ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ 15,610 ਕਰੋੜ ਰੁਪਏ ਤੋਂ ਵੱਧ ਦੇ ਬੈਂਗਲੁਰੂ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ-ਪੱਥਰ ਵੀ ਰੱਖਣਗੇ। 

ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਬੰਨ੍ਹੀ ਰੱਖੜੀ ਅਗਲੀ ਖ਼ਬਰ ਸ਼ਿਮਲਾ : ਜ਼ਮੀਨ ਖਿਸਕਣ ਨਾਲ ਪਹਾੜ ਦਾ ਵੱਡਾ ਹਿੱਸਾ ਖਿਸਕਿਆ