01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2025

ਪੰਚਾਇਤ ਵਲੋਂ ਮਨਾਇਆ ਤੀਆਂ ਦਾ ਤਿਉਹਾਰ

ਲੌਂਗੋਵਾਲ (ਸੰਗਰੂਰ), 10 ਅਗਸਤ (ਸ.ਸ.ਖੰਨਾ,ਵਿਨੋਦ) - ਇਥੋਂ ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਤੀਆਂ ਦਾ ਤਿਉਹਾਰ ਰਵਾਇਤੀ ਪਰੰਪਰਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ 'ਚ ਕੈਬਨਿਟ...

ਅਜੀਤ ਡੈਸਕ 10-08-2025

ਲੌਂਗੋਵਾਲ (ਸੰਗਰੂਰ), 10 ਅਗਸਤ (ਸ.ਸ.ਖੰਨਾ,ਵਿਨੋਦ) - ਇਥੋਂ ਨੇੜਲੇ ਪਿੰਡ ਮੰਡੇਰ ਕਲਾਂ  ਵਿਖੇ ਤੀਆਂ ਦਾ ਤਿਉਹਾਰ ਰਵਾਇਤੀ ਪਰੰਪਰਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ 'ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਲੜਕੀਆਂ ਨੇ ਤੀਆਂ ਤੇ ਸਾਉਣ ਮਹੀਨੇ ਨਾਲ ਸੰਬੰਧਿਤ ਗੀਤਾਂ ਤੋਂ ਇਲਾਵਾ ਗਿੱਧਾ ਅਤੇ ਭੰਗੜਾ ਪਾ वे ਸਮਾਗਮ ਨੂੰ ਬੁਲੰਦੀਆਂ 'ਤੇ ਪਹੁੰਚਾ ਦਿੱਤਾ। ਸਮਾਗਮ ਦਾ ਸਮੂਹ ਮੈਂਬਰਾਂ ਨੇ ਭਰਪੂਰ ਅਨੰਦ ਮਾਣਿਆ। ਸਰਪੰਚ ਜੁਗਰਾਜ ਸਿੰਘ ਸੰਸਾਰੀ ਅਤੇ ਸਮੂਹ ਪੰਚਾਇਤ ਵਲੋਂ ਪਿੰਡ ਦੀਆਂ ਵਿਆਹੀਆਂ ਕੁੜੀਆਂ ਨੂੰ ਸੂਟ ਅਤੇ ਮਠਿਆਈ ਦੇ ਡੱਬੇ ਅਤੇ ਵੱਖ-ਵੱਖ ਪ੍ਰਕਾਰ ਦੇ ਤੋਹਫ਼ੇ ਦੇ वे ਨਿਵਾਜਿਆ ਗਿਆ। ਇਸ ਮੌਕੇ ਸੰਦੀਪ ਕੌਰ,ਪੰਚ ਸੁਖਵਿੰਦਰ ਕੌਰ ਪੰਚ, ਗੁਰਮੇਲ ਕੌਰ ਪੰਚ, ਸਕੰਦਰ ਖਾਨ ਪੰਚ,ਜੀਸਾ ਖਾਂਨ ਪੰਚ, ਗੁਰਪ੍ਰੀਤ ਸਿੰਘ ਪੰਚ, ਕਰਮਜੀਤ ਕੌਰ ਪੰਚ, ਗੁਰਮੇਲ ਸਿੰਘ ਦਫ਼ਤਰ ਇੰਚਾਰਜ,ਰਾਜ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਾਡੀ ਤਕਨਾਲੋਜੀ ਅਤੇ ਰੱਖਿਆ ਵਿਚ 'ਮੇਕ ਇਨ ਇੰਡੀਆ' ਦੀ ਸ਼ਕਤੀ ਕਾਰਨ ਹੈ ਆਪ੍ਰੇਸ਼ਨ ਸੰਧੂਰ ਦੀ ਸਫਲਤਾ - ਪ੍ਰਧਾਨ ਮੰਤਰੀ ਮ... ਅਗਲੀ ਖ਼ਬਰ ਕੁਸ਼ਤੀ ਮੁਕਾਬਲਿਆਂ ਲਈ ਮਨਜ਼ੂਰੀਆਂ ਨਾ ਮਿਲਣ ਦੇ ਰੋਸ ਵਜੋਂ ਜਟਾਣਾ ਵਾਸੀਆਂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਧਰਨਾ