28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਵਿਖੇ ਇਕ ਵਿਅਕਤੀ ਨੇ ਫਾਹਾ ਲੈ ਕੇ ਆਤਮ-ਹੱਤਿਆ...

ਅਜੀਤ ਡੈਸਕ 11-08-2025

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਵਿਖੇ ਇਕ ਵਿਅਕਤੀ ਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਹਿਤਾਬਗੜ੍ਹ ਜੋ ਕਿ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਉਹ ਬੀਤੀ ਦੇਰ ਰਾਤ ਬਾਥਰੂਮ ਗਿਆ ਤਾਂ ਉਸ ਨੇ ਆਪਣੇ ਪਰਨੇ ਨਾਲ ਫਾਹਾ ਲੈ ਲਿਆ। ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿਥੇ ਕੁਝ ਸਮੇਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। 

ਪਿਛਲੀ ਖ਼ਬਰ ਜੰਮੂ-ਕਸ਼ਮੀਰ ਪੁਲਿਸ ਦੇ 2 ਸਬ-ਇੰਸਪੈਕਟਰਾਂ ਦੀ ਹਾਦਸੇ 'ਚ ਮੌਤ ਅਗਲੀ ਖ਼ਬਰ ਮਹਿਲ ਕਲਾਂ 'ਚ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਸ਼ੁਰੂਆਤ - ਵਿਧਾਇਕ ਕੁਲਵੰਤ ਸਿੰਘ ਪੰਡੋਰੀ