25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਡੈਲੀਗੇਟਾਂ ਤੇ ਲੀਡਰਸ਼ਿਪ ਦਾ ਕੀਤਾ ਧੰਨਵਾਦ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਕੱਲ੍ਹ ਨਵੇਂ ਚੁਣੇ ਪ੍ਰਧਾਨ ਗਿਆਨ ਹਰਪ੍ਰੀਤ ਸਿੰਘ...

ਅਜੀਤ ਡੈਸਕ 12-08-2025

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਕੱਲ੍ਹ ਨਵੇਂ ਚੁਣੇ ਪ੍ਰਧਾਨ ਗਿਆਨ ਹਰਪ੍ਰੀਤ ਸਿੰਘ ਨੇ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਸਾਰੇ ਡੈਲੀਗੇਟ ਸਾਹਿਬਾਨ ਦਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਲੋਕਤਾਂਤਰਿਕ ਤਰੀਕੇ ਨਾਲ ਚੁਣੇ ਜਾਣ ਅਤੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਜਿਸ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਭਰਤੀ ਹੋਈ, ਉਸ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਪੰਥ ਅਤੇ ਪੰਜਬੀਆਂ ਵਲੋਂ ਪ੍ਰਮਾਣਿਤ ਲੀਡਰਸ਼ਿਪ ਚਾਹੁੰਦੇ ਹਨ ਨਾ ਕਿ ਥੋਪੀ ਹੋਈ ਲੀਡਰਸ਼ਿਪ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਭਵਿੱਖ ਵਿਚ ਵੀ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਫਿਰ ਤੋਂ ਸਮੁੱਚੇ ਡੈਲੀਗੇਟ ਸਾਹਿਬਾਨ ਦਾ ਅਤੇ ਲੀਡਰਸ਼ਿਪ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। 

ਪਿਛਲੀ ਖ਼ਬਰ ਸੰਸਦ ਨੇ ਨਵਾਂ ਆਮਦਨ ਟੈਕਸ ਬਿੱਲ ਕੀਤਾ ਪਾਸ ਅਗਲੀ ਖ਼ਬਰ ਫਾਇਰ ਬ੍ਰਿਗੇਡ ਅਬੋਹਰ ਦਾ ਇੰਚਾਰਜ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ