22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਭੇਤਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਸਥਾਨਕ ਸੈਕਰਡ ਹਾਰਟ ਸਕੂਲ ਨੇੜੇ ਭੇਤਭਰੀ ਹਾਲਤ ਵਿਚ ਇਕ ਨੌਜਵਾਨ...

ਅਜੀਤ ਡੈਸਕ 13-08-2025

ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਸਥਾਨਕ ਸੈਕਰਡ ਹਾਰਟ ਸਕੂਲ ਨੇੜੇ ਭੇਤਭਰੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਲਾਸ਼ ਸਕੂਲ ਨੇੜੇ ਕਾਂਜਲੀ ਰੋਡ 'ਤੇ ਪਈ ਹੈ। ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਵਿਖੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਨੇ ਬਨੈਣ ਅਤੇ ਪਜਾਮਾ ਪਾਇਆ ਹੋਇਆ ਹੈ। 

ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ 'ਤੇ ਨੌਜਵਾਨ ਦੀ ਮੌਤ, ਇਲਾਕਾ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਮਹੀਂਵਾਲ ਨੇੜੇ ਆਰਜ਼ੀ ਬੰਨ੍ਹ ਟੁੱਟਿਆ, ਡੇਰਿਆਂ ਦੇ ਲੋਕ ਆਏ ਹੜ੍ਹ ਦੀ ਲਪੇਟ 'ਚ