22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਮੌਸਮ ਵਿਭਾਗ ਵਲੋਂ ਪੰਜਾਬ ਵਿਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ

ਚੰਡੀਗੜ੍ਹ, 14 ਅਗਸਤ- ਪੰਜਾਬ ਦੇ ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਸੰਬੰਧੀ ਕੁਝ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ....

ਅਜੀਤ ਡੈਸਕ 14-08-2025

ਚੰਡੀਗੜ੍ਹ, 14 ਅਗਸਤ- ਪੰਜਾਬ ਦੇ ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਸੰਬੰਧੀ ਕੁਝ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। 16 ਅਗਸਤ ਨੂੰ ਸੂਬੇ ਵਿਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਭਰਵੇਂ ਮੀਂਹ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਬਾਰੇ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਹ ਅਲਰਟ ਦੁਪਹਿਰ 12:30 ਵਜੇ ਤੱਕ ਜਾਰੀ ਰਹੇਗਾ।

ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਇਸ ਸਥਿਤੀ ਕਾਰਨ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਖੇਤਰ ਇਸ ਸਮੇਂ ਪਾਣੀ ਵਿਚ ਡੁੱਬੇ ਹੋਏ ਹਨ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿਚ 14 ਅਤੇ 15 ਅਗਸਤ ਨੂੰ ਰਾਜ ਵਿਚ ਭਰਵਾਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਅਰਜ਼ੀ ਤੇ ਮੁੜ ਤੋਂ ਸੁਣਵਾਈ ਹੋਈ ਸ਼ੁਰੂ ਅਗਲੀ ਖ਼ਬਰ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ’ਤੇ ਲੱਗੇ 60.4 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼