20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਅਜੇ ਜਾਰੀ ਰਹੇਗੀ ਪੰਜਾਬ ਰੋਡਵੇਜ਼ /ਪਨਬਸ, ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਦੀ ਹੜਤਾਲ

ਚੰਡੀਗੜ੍ਹ, 14 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼ /ਪਨਬਸ, ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਫਿਲਹਾਲ ਜਾਰੀ ਰਹੇਗੀ। ਟਰਾਂਸਪੋਰਟ....

ਅਜੀਤ ਡੈਸਕ 14-08-2025

ਚੰਡੀਗੜ੍ਹ, 14 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼ /ਪਨਬਸ, ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਫਿਲਹਾਲ ਜਾਰੀ ਰਹੇਗੀ। ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਦੇ ਆਗੂਆਂ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਹੀ ਰਹੀ ਹੈ। ਸਰਕਾਰ ਵਲੋਂ ਮੰਗਾਂ ਦੇ ਨਿਪਟਾਰੇ ਲਈ 10 ਦਿਨ ਦਾ ਸਮਾਂ ਹੋਰ ਮੰਗਿਆ ਜਾ ਰਿਹਾ ਹੈ।

ਇਸੇ ਦੌਰਾਨ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਐਲਾਨ ਕੀਤਾ ਕਿ 15 ਅਗਸਤ ਦੇ ਜੋ ਪ੍ਰੋਗਰਾਮ ਉਲੀਕੇ ਗਏ ਸਨ , ਜਿਨ੍ਹਾਂ ’ਚ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਹੋਰ ਮੰਤਰੀਆਂ ਦਾ ਵੱਖ ਵੱਖ ਥਾੲੀਂ ਕਾਲੇ ਝੰਡੇ ਅਤੇ ਕਾਲੇ ਚੋਲੇ ਪਾ ਕੇ ਵਿਰੋਧ ਕੀਤਾ ਜਾਣਾ ਸੀ, ਉਹ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਸਰਕਾਰ ’ਤੇ ਦੋਸ਼ ਲਾਇਆ ਕਿ ਜਾਣ ਬੁੱਝ ਕੇ ਸਰਕਾਰ ਟਾਲ ਮਟੋਲ ਦੀ ਨੀਤੀ ’ਤੇ ਚੱਲ ਰਹੀ ਹੈ ਅਤੇ ਮੰਨੀਆਂ ਹੋਈਆਂ ਮੰਗਾਂ ਵੀ ਲਾਗੂ ਨਹੀਂ ਕਰ ਰਹੀ। ਦੂਜੇ ਪਾਸੇ ਪੰਜਾਬ ਰਾਜ ਵਿਚ ਹਜ਼ਾਰਾਂ ਬੱਸਾਂ ਦਾ ਚੱਕਾ ਜਾਮ ਹੈ, ਜਿਸ ਨਾਲ ਮੁਸਾਫ਼ਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਪਿਛਲੀ ਖ਼ਬਰ ਸੀ.ਆਈ. ਫ਼ਿਰੋਜ਼ਪੁਰ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕੀਤੇ ਗਿ੍ਫ਼ਤਾਰ ਅਗਲੀ ਖ਼ਬਰ ਕੁਝ ਜ਼ਿਲ੍ਹਿਆਂ ’ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਪੀੜ੍ਹਤਾਂ ਲਈ ਸਹਾਇਤਾ ਕੇਂਦਰ ਸਥਾਪਤ