19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਭਾਜਪਾ ਨੇ ਤਰਨਤਾਰਨ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ, 14 ਅਗਸਤ-ਭਾਜਪਾ ਨੇ ਤਰਨਤਾਰਨ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਹਰਜੀਤ ਸਿੰਘ ਸੰਧੂ ਨੂੰ...

ਅਜੀਤ ਡੈਸਕ 14-08-2025

ਚੰਡੀਗੜ੍ਹ, 14 ਅਗਸਤ-ਭਾਜਪਾ ਨੇ ਤਰਨਤਾਰਨ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਉਮੀਦਵਾਰ ਜ਼ਿਮਨੀ ਚੋਣ ਲਈ ਐਲਾਨ ਦਿੱਤਾ ਹੋਇਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਮਗਰੋਂ ਇਹ ਸੀਟ ਖਾਲੀ ਹੋਈ ਸੀ। 4 ਜੁਲਾਈ ਨੂੰ ਚੋਣ ਕਮਿਸ਼ਨ ਨੇ ਇਸ ਸੀਟ ਨੂੰ ਖਾਲੀ ਐਲਾਨ ਦਿੱਤਾ ਸੀ। ਨਿਯਮਾਂ ਮੁਤਾਬਕ ਪੰਜਾਬ ਵਿਧਾਨ ਸਭਾ ਸਕੱਤਰੇਤ ਵਲੋਂ ਸੀਟ ਖਾਲੀ ਐਲਾਨਣ ਤੋਂ ਬਾਅਦ 6 ਮਹੀਨਿਆਂ ਦੇ ਅੰਦਰ-ਅੰਦਰ ਉਸ ਹਲਕੇ ਦੀ ਜ਼ਿਮਨੀ ਚੋਣ ਕਰਵਾਉਣੀ ਜ਼ਰੂਰੀ ਹੁੰਦੀ ਹੈ। 

 

ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ 4 ਦਿਨਾਂ ਤੋਂ ਚੱਲਦੀ ਹੜਤਾਲ ਖਤਮ ਅਗਲੀ ਖ਼ਬਰ 3 ਅਗਨੀਵੀਰਾਂ ਨੂੰ ਬਹਾਦਰੀ ਮੈਡਲਾਂ ਨਾਲ ਕੀਤਾ ਸਨਮਾਨਿਤ