18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਅਜ਼ਾਦੀ ਦਿਹਾੜੇ ਮੌਕੇ ਸੰਗਰੂਰ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲਹਿਰਾਇਆ ਕੌਮੀ ਝੰਡਾ

ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਪੁਲਿਸ ਲਾਈਨਜ਼, ਸੰਗਰੂਰ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ...

ਅਜੀਤ ਡੈਸਕ 15-08-2025

ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਪੁਲਿਸ ਲਾਈਨਜ਼, ਸੰਗਰੂਰ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸੰਜੀਵ ਅਰੋੜਾ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮੇਂ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈੱਬੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਵੱਖ-ਵੱਖ ਵਿਭਾਗਾਂ ਦੇ ਮੁਖੀ ,ਆਮ ਆਦਮੀ ਪਾਰਟੌ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਬੱਚੇ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਬੈਂਡ ਵਲੋਂ ਪਰੇਡ ਵਿਚ ਹਿੱਸਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਵਾਰਿਸਾਂ ਨੂੰ ਸਨਮਾਨਿਤ ਵੀ ਕੀਤਾ । ਇਸ ਮੌਕੇ ਸੰਜੀਵ ਅਰੋੜਾ ਨੇ ਕਿਹਾ ਕਿ ਇਨ੍ਹਾਂ ਘੁਲਾਟੀਆਂ ਸਦਕਾ ਹੀ ਅਸੀਂ ਅੱਜ ਅਜਾਦੀ ਦਾ ਆਨੰਦ ਮਾਣ ਰਹੇ ਹਾਂ ।

ਪਿਛਲੀ ਖ਼ਬਰ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾਉਣ ਲਈ ਸੈਲਾਨੀ ਅਟਾਰੀ ਸਰਹੱਦ ਤੇ ਪਹੁੰਚਣੇ ਸ਼ੁਰੂ