17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਕਿਸਾਨ ਜਥੇਬੰਦੀਆਂ ਨੇ ਕੱਢਿਆ ਟਰੈਕਟਰ ਤੇ ਮੋਟਰਸਾਈਕਲ ਮਾਰਚ

ਕਪੂਰਥਲਾ, 15 ਅਗਸਤ (ਅਮਨਜੋਤ ਸਿੰਘ ਵਾਲੀਆ) - ਕਿਸਾਨ ਜਥੇਬੰਦੀਆਂ ਵਲੋਂ ਸ਼ੁਕਰਵਾਰ ਦੁਪਹਿਰ 1 ਵਜੇ ਦੇ ਕਰੀਬ ਦਾਣਾ ਮੰਡੀ ਤੋਂ ਸ਼ਹਿਰ ਵਿਚ ਵੱਖ-ਵੱਖ ਮੰਗਾਂ ਨੂੰ ਲੈ ਕੇ ਟਰੈਕਟਰ ਤੇ ਮੋਟਰਸਾਈਕਲ ਮਾਰਚ...

ਅਜੀਤ ਡੈਸਕ 15-08-2025

 ਕਪੂਰਥਲਾ, 15 ਅਗਸਤ (ਅਮਨਜੋਤ ਸਿੰਘ ਵਾਲੀਆ) - ਕਿਸਾਨ ਜਥੇਬੰਦੀਆਂ ਵਲੋਂ ਸ਼ੁਕਰਵਾਰ ਦੁਪਹਿਰ 1 ਵਜੇ ਦੇ ਕਰੀਬ ਦਾਣਾ ਮੰਡੀ ਤੋਂ ਸ਼ਹਿਰ ਵਿਚ ਵੱਖ-ਵੱਖ ਮੰਗਾਂ ਨੂੰ ਲੈ ਕੇ ਟਰੈਕਟਰ ਤੇ ਮੋਟਰਸਾਈਕਲ ਮਾਰਚ ਕੱਢਿਆ ਗਿਆ । ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਇਹ ਮਾਰਚ ਤਿੰਨ ਮੰਗਾਂ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ,ਪੁਲਿਸ ਸਟੇਟ ਬਣਾਉਣ ਤੋਂ ਰੋਕਣ ਅਤੇ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਨਾਲ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਬੰਦ ਕਰਨ ਨੂੰ ਲੈ ਕੇ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਮਾਰਚ ਵਿਚ ਹੋਰ ਵੀ ਕਿਸਾਨ ਭਰਾਤਰੀ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਹੈ।

ਪਿਛਲੀ ਖ਼ਬਰ ਅਟਾਰੀ ਸਰਹੱਦ 'ਤੇ ਬੀਐਸਐਫ ਦੇ ਡੀਆਈਜੀ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ ਅਗਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ ਝੰਡਾ