14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਗੜ੍ਹਸ਼ੰਕਰ ਵਿਖੇ ਐਸ.ਡੀ.ਐਮ. ਸੰਜੀਵ ਕੁਮਾਰ ਗੌੜ ਨੇ ਰਾਸ਼ਟਰੀ ਝੰਡਾ ਲਹਿਰਾਇਆ

ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਆਜ਼ਾਦੀ ਦਿਵਸ ਮੌਕੇ ਪ੍ਰਸ਼ਾਸਨ...

ਅਜੀਤ ਡੈਸਕ 15-08-2025

ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)-ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਆਜ਼ਾਦੀ ਦਿਵਸ ਮੌਕੇ ਪ੍ਰਸ਼ਾਸਨ ਵਲੋਂ ਕਰਵਾਏ ਗਏ ਸਬ ਡਵੀਜ਼ਨ ਪੱਧਰ ਦੇ ਸਮਾਗਮ ਵਿਚ ਮੁੱਖ ਮਹਿਮਾਨ ਐਸ. ਡੀ. ਐਮ. ਸੰਜੀਵ ਕੁਮਾਰ ਗੌੜ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਮੁੱਖ ਮਹਿਮਾਨ ਵਲੋਂ ਪ੍ਰੇਡ ਤੋਂ ਸਲਾਮੀ ਲੈਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਐਸ. ਡੀ. ਐਮ. ਸੰਜੀਵ ਕੁਮਾਰ, ਡੀ.ਐਸ.ਪੀ. ਜਸਪ੍ਰੀਤ ਸਿੰਘ ਤੇ ਜੱਜ ਸਾਹਿਬਾਨ ਵਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ। 

ਪਿਛਲੀ ਖ਼ਬਰ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਨੇ ਸ੍ਰੀ ਅਨੰਦਪੁਰ ਸਾਹਿਬ 'ਚ ਰਾਸ਼ਟਰੀ ਝੰਡਾ ਲਹਿਰਾਇਆ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਵਲੋਂ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ