14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਵਿਧਾਇਕ ਰਣਬੀਰ ਭੁੱਲਰ ਨੇ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ...

ਅਜੀਤ ਡੈਸਕ 15-08-2025

ਫ਼ਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਟੇਡੀ ਵਾਲਾ, ਜੱਲੋ ਕੇ, ਗੱਟੀ ਰਾਜੋ ਕੇ ਖੁੰਦਰ ਗੱਟੀ ਆਦਿ ਦਾ ਦੌਰਾ ਕੀਤਾ ਅਤੇ ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਦਰਿਆਂ ਬੰਨ੍ਹਾਂ ਉਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਵਿਧਾਇਕ ਭੁੱਲਰ ਨੇ ਬੰਨ੍ਹਾਂ ਦਾ ਨਿਰੀਖਣ ਕਰਨ ਉਪਰੰਤ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਤਲੁਜ ਦਰਿਆ ਦੇ ਬੰਨ੍ਹਾਂ ਦੀ ਸਥਿਤੀ ਜਿਥੇ ਕਿਤੇ ਵੀ ਕਮਜ਼ੋਰ ਲੱਗ ਰਹੀ ਹੈ, ਉਥੇ ਮਿੱਟੀ ਪੁਆ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪਾਣੀ ਦਾ ਪੱਧਰ ਵਧਣ ਉਤੇ ਬੰਨ੍ਹ ਟੁੱਟਣ ਦਾ ਖ਼ਤਰਾ ਨਾ ਰਹੇ। 

ਪਿਛਲੀ ਖ਼ਬਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਵਲੋਂ ਸਾਥੀਆਂ ਸਮੇਤ ਸ਼ਹੀਦ ਅਬਦੁਲ ਹਮੀਦ ਦੇ ਸਮਾਰਕ 'ਤੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਕੌਮੀ ਝੰਡਾ ਲਹਿਰਾਇਆ