14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਪਿੰਡ ਪੰਡੋਰੀ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਤੇ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ

ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ...

ਅਜੀਤ ਡੈਸਕ 15-08-2025

ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਪੰਡੋਰੀ (ਬਰਨਾਲਾ) ਵਿਖੇ ਸਥਿਤ ਗ੍ਰਹਿ ਦੇ ਬਾਹਰ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਪੰਡੋਰੀ ਵਿਚ ਵੱਖ-ਵੱਖ ਥਾਵਾਂ ਉਤੇ ਕਾਲੇ ਰੰਗ ਨਾਲ ਇਹ ਨਾਅਰਾ ਲਿਖਿਆ ਸੀ। ਇਸ ਸਬੰਧੀ ਜਦੋਂ ਅੱਜ ਸਵੇਰੇ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਮਹਿਲ ਕਲਾਂ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਇਹ ਪੁਲਿਸ ਪਾਰਟੀ ਨੇ ਮੌਕੇ ਉਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ। 

ਪਿਛਲੀ ਖ਼ਬਰ ਹਰਿੰਦਰ ਸਿੰਘ ਖਾਲਸਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ ਅਗਲੀ ਖ਼ਬਰ 2 ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਇਕ ਵਿਅਕਤੀ ਗੰਭੀਰ ਜ਼ਖਮੀ