07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਜੰਡਿਆਲਾ ਗੁਰੂ ਦੇ ਸੇਖੂਪੁਰਾ ਮੁਹੱਲਾ 'ਚ ਕਾਸੋ ਆਪ੍ਰੇਸ਼ਨ ਤਹਿਤ ਸ਼ੱਕ ਦੇ ਆਧਾਰ 'ਤੇ 6 ਵਿਅਕਤੀ ਕਾਬੂ

ਜੰਡਿਆਲਾ ਗੁਰੂ, 18 ਅਗਸਤ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਦੇ ਸੇਖੂਪੁਰਾ ਮੁਹੱਲੇ...

ਅਜੀਤ ਡੈਸਕ 18-08-2025

ਜੰਡਿਆਲਾ ਗੁਰੂ, 18 ਅਗਸਤ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਦੇ ਸੇਖੂਪੁਰਾ ਮੁਹੱਲੇ ਵਿਚ ਅੱਜ ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਸੋ ਆਪ੍ਰੇਸ਼ਨ ਕੀਤਾ ਗਿਆ। ਇਹ ਕਾਰਵਾਈ ਡੀ. ਆਈ. ਜੀ. ਬਾਰਡਰ ਰੇਂਜ ਨਾਨਕ ਸਿੰਘ, ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐਸ. ਪੀ. (ਡੀ) ਅਦਿੱਤਿਆ ਵਾਰੀਅਰ, ਡੀ. ਐਸ. ਪੀ. ਰਵਿੰਦਰ ਸਿੰਘ ਅਤੇ ਐਸ. ਐਚ. ਓ. ਮੁਖਤਿਆਰ ਸਿੰਘ ਦੀ ਨਿਗਰਾਨੀ ਹੇਠ ਹੋਈ।

ਇਸ ਦੌਰਾਨ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਕੀਤੀ ਗਈ ਅਤੇ ਸ਼ੱਕ ਦੇ ਆਧਾਰ 'ਤੇ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਡੀ. ਆਈ. ਜੀ. ਨਾਨਕ ਸਿੰਘ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਮੇਤ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਇਕੋ ਸਮੇਂ ਇਹ ਕਾਸੋ ਆਪ੍ਰੇਸ਼ਨ ਹੋਏ ਹਨ। ਕਾਬੂ ਕੀਤੇ ਸ਼ੱਕੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਕੁਝ ਰਿਕਵਰੀਆਂ ਵੀ ਹੋਈਆਂ ਹਨ ਜਿਨ੍ਹਾਂ ਦੀ ਜਾਣਕਾਰੀ ਆਪ੍ਰੇਸ਼ਨ ਪੂਰਾ ਹੋਣ 'ਤੇ ਸਾਂਝੀ ਕੀਤੀ ਜਾਵੇਗੀ। ਡੀ. ਆਈ. ਜੀ. ਨੇ ਸਾਫ਼ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸਨੂੰ ਜ਼ੀਰੋ ਟੋਲਰੈਂਸ ਨਾਲ ਖ਼ਤਮ ਕਰਨ ਦਾ ਪੰਜਾਬ ਪੁਲਿਸ ਦਾ ਵਾਅਦਾ ਹੈ। 

ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਪੱਛਮੀ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, 2 ਕੌਂਸਲਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਲੋਕਲ ਛੁੱਟੀ