06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਕੈਬਨਿਟ ਮੰਤਰੀ ਸੰਜੀਵ ਅਰੋੜਾ ਬਣੇ ਸੂਬੇ ਦੇ ਨਵੇਂ ਬਿਜਲੀ ਮੰਤਰੀ

ਚੰਡੀਗੜ੍ਹ, 18 ਅਗਸਤ-ਕੈਬਨਿਟ ਮੰਤਰੀ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ...

ਅਜੀਤ ਡੈਸਕ 18-08-2025

ਚੰਡੀਗੜ੍ਹ, 18 ਅਗਸਤ-ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ। ਉਦਯੋਗ ਮੰਤਰੀ ਵੀ ਸੰਜੀਵ ਅਰੋੜਾ ਬਣੇ ਰਹਿਣਗੇ। ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕੋਲ ਹੁਣ 4 ਵਿਭਾਗ ਰਹਿਣਗੇ। 

ਦੱਸ ਦਈਏ ਕਿ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਕੋਲ ਇੰਡਸਟਰੀ ਤੇ ਕਾਮਰਸ, ਇਨਵੈਸਟਮੈਂਟ ਪ੍ਰਮੋਸ਼ਨ ਤੇ ਐੱਨ.ਆਰ.ਆਈ. ਵਿਭਾਗ ਹਨ ਤੇ ਹੁਣ ਉਹ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਉਨ੍ਹਾਂ ਨੇ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਪਹਿਲਾਂ ਇੰਡਸਟਰੀ ਤੇ ਕਾਮਰਸ ਵਿਭਾਗ ਤੇ ਇਨਵੈਸਟਮੈਂਟ ਪ੍ਰਮੋਸ਼ਨ ਵਿਭਾਗ ਪਹਿਲਾਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਦਕਿ ਕੁਲਦੀਪ ਧਾਲੀਵਾਲ ਕੋਲ ਐੱਨ.ਆਰ.ਆਈ. ਵਿਭਾਗ ਸੀ।

ਪਿਛਲੀ ਖ਼ਬਰ ਸਹੁਰਿਆਂ ਵਲੋਂ ਤੰਗ-ਪ੍ਰੇਸ਼ਾਨ ਕਰਨ 'ਤੇ ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਅਗਲੀ ਖ਼ਬਰ 2 ਕਿਲੋ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀ ਗ੍ਰਿਫਤਾਰ