30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਲੁਧਿਆਣਾ ਭਾਜਪਾ ਦਿਹਾਤੀ ਜ਼ਿਲਾ ਪ੍ਰਧਾਨ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਲੁਧਿਆਣਾ, 21 ਅਗਸਤ (ਜਗਮੀਤ ਸਿੰਘ)- ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੂੰ ਲੁਧਿਆਣਾ ਪੁਲਿਸ ਨੇ ਸਵੇਰੇ-ਸਵੇਰੇ ਹਿਰਾਸਤ ’ਚ ਲੈ....

ਅਜੀਤ ਡੈਸਕ 21-08-2025

ਲੁਧਿਆਣਾ, 21 ਅਗਸਤ (ਜਗਮੀਤ ਸਿੰਘ)- ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੂੰ ਲੁਧਿਆਣਾ ਪੁਲਿਸ ਨੇ ਸਵੇਰੇ-ਸਵੇਰੇ ਹਿਰਾਸਤ ’ਚ ਲੈ ਲਿਆ। ਜਿਸ ਦੇ ਬਾਅਦ ਭਾਜਪਾ ਦੇ ਉੱਚ ਆਗੂ ਥਾਣਾ ਦੁੱਗਰੀ ਦੇ ਬਾਹਰ ਪਹੁੰਚੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ਼ਹਿਰੀ ਭਾਜਪਾ ਦੇ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਰਾਜ ਬਣਦਾ ਜਾ ਰਿਹਾ ਹੈ। ਪੁਲਿਸ ਨੇ ਸਿਰਫ਼ ਕੇਂਦਰੀ ਸਕੀਮਾਂ ਬਾਰੇ ਕੈਂਪ ਲਗਾਉਣ ਨੂੰ ਲੈ ਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਨੀ ਕੈਂਥ ਨੂੰ ਹਿਰਾਸਤ ’ਚ ਲੈ ਲਿਆ। ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀਆਂ ਕਾਰਵਾਈਆਂ ਅੱਤਵਾਦ ਦੇ ਕਾਲੇ ਦੌਰ ਨੂੰ ਯਾਦ ਕਰਵਾ ਰਹੀਆਂ ਹਨ।

ਪਿਛਲੀ ਖ਼ਬਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਪੁਲਿਸ ਹਿਰਾਸਤ ਵਿਚ ਅਗਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਤੇ ਹੋਰ ਆਗੂ ਪੁਲਿਸ ਨੇ ਹਿਰਾਸਤ ਵਿਚ ਲਏ