29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ

ਸੁਨਾਮ, ਊਧਮ ਸਿੰਘ ਵਾਲਾ, 21 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਨੇੜਲੇ ਪਿੰਡ ਘਾਸੀਵਾਲਾ ਦੇ...

ਅਜੀਤ ਡੈਸਕ 21-08-2025

ਸੁਨਾਮ, ਊਧਮ ਸਿੰਘ ਵਾਲਾ, 21 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਨੇੜਲੇ ਪਿੰਡ ਘਾਸੀਵਾਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਰਾਮ ਸਿੰਘ (47) ਪੁੱਤਰ ਬਾਬੂ ਸਿੰਘ ਵਾਸੀ ਪਿੰਡ ਘਾਸੀਵਾਲਾ ਜੋ ਕਿ ਇਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਚਕੋਤੇ 'ਤੇ ਜ਼ਮੀਨ ਲੈ ਕੇ ਵਾਹੀ ਕਰਨ ਦੇ ਨਾਲ-ਨਾਲ, ਪ੍ਰਾਈਵੇਟ ਨੌਕਰੀ ਅਤੇ ਦੁੱਧ ਵੇਚ ਕੇ ਗੁਜ਼ਾਰਾ ਕਰਦਾ ਸੀ। ਰਾਮ ਸਿੰਘ ਝੋਨੇ ਦੀ ਫਸਲ 'ਤੇ ਕੀੜੇਮਾਰ ਦਵਾਈ ਦੀ ਸਪਰੇਅ ਕਰ ਰਿਹਾ ਸੀ ਕਿ ਇਸੇ ਦੌਰਾਨ ਉਸ ਨੂੰ ਸਪਰੇਅ ਚੜ੍ਹ ਗਈ। ਰਾਮ ਸਿੰਘ ਨੂੰ ਇਲਾਜ ਲਈ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਸਹਾਇਕ ਥਾਣੇਦਾਰ ਨੇਕ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਕਿਸਾਨ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ 'ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। 

ਪਿਛਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਸੋਹੀਆਂ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਵਿਸ਼ਾਲ ਕਿਸਾਨ ਰੈਲੀ