28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਭੱਲਾ ਜੀ ਨੂੰ ਪੰਜਾਬੀ ਹਮੇਸ਼ਾ ਕਰਨਗੇ ਯਾਦ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 22 ਅਗਸਤ - ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਸੋਸ਼ਲ ਮੀਡਿਆ 'ਤੇ ਇਕ ਪੋਸਟ....

ਅਜੀਤ ਡੈਸਕ 22-08-2025

 

ਚੰਡੀਗੜ੍ਹ, 22 ਅਗਸਤ - ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਸੋਸ਼ਲ ਮੀਡਿਆ 'ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੇ ਮਸ਼ਹੂਰ ਕਮੇਡੀਅਨ, ਕਲਾਕਾਰ ਅਤੇ ਵਧੀਆ ਇਨਸਾਨ ਜਸਵਿੰਦਰ ਭੱਲਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਉਹਨਾਂ ਨੇ ਆਪਣੀ ਵਧੀਆ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ 'ਤੇ ਰਾਜ ਕੀਤਾ। ਇਸ ਭੱਜ ਦੌੜ ਦੀ ਜ਼ਿੰਦਗੀ ਵਿਚ ਲੋਕਾਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਵਾਲੇ ਭੱਲਾ ਜੀ ਨੂੰ ਪੰਜਾਬੀ ਹਮੇਸ਼ਾ ਯਾਦ ਕਰਨਗੇ।


ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਉਹਨਾਂ ਦੇ ਕਰੋੜਾਂ ਪ੍ਰਸ਼ੰਸਕਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।

 

ਪਿਛਲੀ ਖ਼ਬਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁਖ ਪ੍ਰਗਟ ਅਗਲੀ ਖ਼ਬਰ ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ ਕਰਨ ਵਾਲਾ ਦੋਸ਼ੀ ਕਾਬੂ