28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਅੱਜ ਰੋਣ ਵਿਚ ਬਦਲ ਗਿਆ ਹਾਸਾ- ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਬੀਨੂੰ ਢਿੱਲੋਂ

ਚੰਡੀਗੜ੍ਹ, 22 ਅਗਸਤ- ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਵਲੋਂ ਇਕ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਪਣੀ ਪੋਸਟ ਵਿਚ....

ਅਜੀਤ ਡੈਸਕ 22-08-2025

ਚੰਡੀਗੜ੍ਹ, 22 ਅਗਸਤ- ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਵਲੋਂ ਇਕ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਪਣੀ ਪੋਸਟ ਵਿਚ ਲਿਖਿਆ ਕਿ ਅੱਜ ਮੈਂ ਸਿਰਫ਼ ਇਕ ਵੱਡੇ ਕਲਾਕਾਰ ਨੂੰ ਹੀ ਨਹੀਂ, ਇਕ ਪਿਆਰੇ ਦੋਸਤ, ਇਕ ਵੱਡੇ ਭਰਾ, ਇਕ ਰਹਨੁਮਾ ਨੂੰ ਗੁਆ ਬੈਠਿਆ ਹਾਂ। ਮੇਰੇ ਫਿਲਮੀ ਪਰਦੇ ਦਾ ਬਾਪੂ ਵੀ ਅੱਜ ਸਾਨੂੰ ਛੱਡ ਕੇ ਚਲਾ ਗਿਆ। ਜਸਵਿੰਦਰ ਭੱਲਾ ਜੀ ਨੇ ਸਾਨੂੰ ਸਿਰਫ਼ ਹਸਾਇਆ ਨਹੀਂ, ਸਾਨੂੰ ਜੀਵਨ ਦੀਆਂ ਸੱਚਾਈਆਂ ਹੱਸ ਕੇ ਜਿਉਣੀਆਂ ਵੀ ਸਿਖਾਈਆਂ।

ਉਨ੍ਹਾਂ ਅੱਗੇ ਲਿਖਿਆ ਕਿ ਸੈੱਟਾਂ ’ਤੇ ਬਿਤਾਈਆਂ ਗੱਲਾਂ, ਉਨ੍ਹਾਂ ਦੀਆਂ ਖਿੜੀਆਂ ਮੁਸਕਾਨਾਂ ਤੇ ਪਿਆਰ ਭਰੀਆਂ ਝਿੜਕਾਂ ਹਮੇਸ਼ਾਂ ਮੇਰੇ ਦਿਲ ਵਿਚ ਜਿਉਂਦੀਆਂ ਰਹਿਣਗੀਆਂ। ਅੱਜ ਹਾਸਾ ਰੋਣ ਵਿਚ ਬਦਲ ਗਿਆ ਹੈ, ਪਰ ਭੱਲਾ ਸਾਹਿਬ ਦੀ ਯਾਦ ਸਾਡੇ ਦਿਲਾਂ ਤੋਂ ਕਦੇ ਨਹੀਂ ਮਿਟ ਸਕਦੀ। ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਥਾਂ ਦੇਣ ਤੇ ਸਾਨੂੰ ਇਹ ਵੱਡਾ ਘਾਟਾ ਸਹਿਣ ਦੀ ਤਾਕਤ ਬਖ਼ਸ਼ਣ।


ਵਾਹਿਗੁਰੂ ਵਾਹਿਗੁਰੂ ਜੀ

ਪਿਛਲੀ ਖ਼ਬਰ ਛੱਡੇ ਜਾਣਗੇ ਲਾਵਾਰਸ ਕੁੱਤੇ, ਪਰ ਟੀਕਾਕਰਨ ਜ਼ਰੂਰੀ- ਸੁਪਰੀਮ ਕੋਰਟ ਅਗਲੀ ਖ਼ਬਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਗੁਰਪ੍ਰੀਤ ਘੁੱਗੀ ਵਲੋਂ ਦੁੱਖ ਪ੍ਰਗਟ