23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2025

ਹੁਸ਼ਿਆਰਪੁਰ ਐਲ.ਪੀ.ਜੀ. ਟੈਂਕਰ ਹਾਦਸਾ: ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 23 ਅਗਸਤ- ਹੁਸ਼ਿਆਰਪੁਰ ਵਿਖੇ ਬੀਤੀ ਰਾਤ ਵਾਪਰੀ ਘਟਨਾ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਇਕ ਪੋਸਟ.....

ਅਜੀਤ ਡੈਸਕ 23-08-2025

ਚੰਡੀਗੜ੍ਹ, 23 ਅਗਸਤ- ਹੁਸ਼ਿਆਰਪੁਰ ਵਿਖੇ ਬੀਤੀ ਰਾਤ ਵਾਪਰੀ ਘਟਨਾ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਬੀਤੀ ਰਾਤ ਹੁਸ਼ਿਆਰਪੁਰ ਦੇ ਮੰਡਿਆਲਾ ਪਿੰਡ ਵਿਚ ਹੋਏ ਦਰਦਨਾਕ ਐਲ.ਪੀ.ਜੀ. ਟੈਂਕਰ ਧਮਾਕੇ ’ਤੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ ਅਤੇ ਧਮਾਕੇ ਵਿਚ ਜ਼ਖਮੀ ਹੋਏ ਸਾਰੇ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਪੀੜਤ ਪਰਿਵਾਰਾਂ ਨੂੰ ਡਾਕਟਰੀ ਦੇਖਭਾਲ ਅਤੇ ਪੁਨਰਵਾਸ ਸਹਾਇਤਾ ਦੇ ਨਾਲ-ਨਾਲ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾਵੇ। ਆਓ ਇਕੱਠੇ ਹੋ ਕੇ ਭਾਈਚਾਰੇ ਦਾ ਸਮਰਥਨ ਕਰੀਏ ਅਤੇ ਭਵਿੱਖ ਵਿਚ ਅਜਿਹੇ ਦੁਖਾਂਤਾਂ ਨੂੰ ਰੋਕੀਏ।

ਪਿਛਲੀ ਖ਼ਬਰ ਹੁਸ਼ਿਆਰਪੁਰ ਐਲ.ਪੀ.ਜੀ. ਟੈਂਕਰ ਹਾਦਸਾ: ਪੰਜਾਬ ਸਰਕਾਰ ਵਲੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਅਗਲੀ ਖ਼ਬਰ ਲੁਟੇਰਾ ਗਰੋਹ ਨੇ ਭੱਠੇ ਦੇ ਮੁਨਸ਼ੀ ’ਤੇ ਜਾਨਲੇਵਾ ਹਮਲਾ ਕਰ ਖੋਹੀ ਨਕਦੀ ਅਤੇ ਮੋਬਾਇਲ