08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਦੇ ਸਟਾਫ ਦੀਆਂ ਤਨਖ਼ਾਹਾਂ ਤੇ ਮੈਡੀਕਲ ਸੇਵਾਵਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ : ਐਡਵੋਕੇਟ ਧਾਮੀ

ਕਰਨਾਲ (ਹਰਿਆਣਾ), 8 ਅਗਸਤ ( ਗੁਰਮੀਤ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸਾ਼ਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ...

ਅਜੀਤ ਡੈਸਕ 08-08-2026

ਕਰਨਾਲ (ਹਰਿਆਣਾ), 8 ਅਗਸਤ ( ਗੁਰਮੀਤ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸਾ਼ਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸੰਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਟਾਫ ਦੀਆਂ ਤਨਖ਼ਾਹਾਂ ਸਮੇਤ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਮੈਡੀਕਲ ਸਹੂਲਤਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਨੂੰ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖਰਾ ਟਰੱਸਟ ਬਣਾਇਆ ਗਿਆ ਹੈ ਅਤੇ ਇਸ ਟਰੱਸਟ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਲ 2006 ਤੋਂ ਹੋਂਦ ਵਿਚ ਆਇਆ ਇਹ ਹਸਪਤਾਲ ਅੱਜ ਹਰਿਆਣਾ ਅਤੇ ਆਸ-ਪਾਸ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਿਹਾ ਹੈ।

ਪਿਛਲੀ ਖ਼ਬਰ ਸਾਡੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਖੋਜ ਕਰਨ ਦੇ ਮੌਕੇ ਪ੍ਰਦਾਨ ਕਰ ਰਹੀ ਹੈ ਪ੍ਰਧਾਨ ਮੰਤਰੀ ਖੋਜ ਫੈਲੋਸ਼ਿਪ - ਪ੍ਰਧਾਨ ਮ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਮੁਲਾਕਾਤ