08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਲੋਂ ਕ੍ਰਾਸ-ਬਾਰਡਰ ਨਸ਼ਾ ਤਸਕਰੀ ਮਡਿਊਲ ਦਾ ਪਰਦਾਫਾਸ਼, ਦੋ ਕਾਬੂ

ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਬੀ.ਐੱਸ.ਐੱਫ. ਨਾਲ...

ਅਜੀਤ ਡੈਸਕ 08-08-2026

ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਬੀ.ਐੱਸ.ਐੱਫ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਦੇ ਇਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 30.200 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਸੈੱਲ, ਫ਼ਾਜ਼ਿਲਕਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਜਾਂਚ ਏਜੰਸੀਆਂ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਕ੍ਰਾਸ-ਬਾਰਡਰ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੀਆਂ ਅਗਲੀਆਂ ਅਤੇ ਪਿਛਲੀਆਂ ਪੀੜੀਆਂ ਦਾ ਪਤਾ ਲਗਾਇਆ ਜਾ ਸਕੇ। ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਵਲੋਂ ਲਗਾਤਾਰ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕ੍ਰਾਸ-ਬਾਰਡਰ ਨਸ਼ਾ ਤਸਕਰੀ ਅਤੇ ਨਾਰਕੋ-ਕ੍ਰਾਈਮ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ ਕਾਰਵਾਈ ਜਾਰੀ ਰੱਖਣ ਦੀ ਗੱਲ ਆਖੀ ਹੈ।

ਪਿਛਲੀ ਖ਼ਬਰ ਕਾਲਾ ਸੰਘਿਆਂ ਮੇਨ ਬਾਜ਼ਾਰ ਵਿਖੇ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਵਿਖੇ ਹੋਏ ਨਤਮਸਤਕ