ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਪੱਛਮੀ ਏਸ਼ੀਆ ’ਚ ਵਧ ਰਹੇ ਤਣਾਅ ਵਿਚਕਾਰ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਤੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਵਧਾਉਣ ’ਤੇ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਵੈਂਸ ਤੇ ਦੂਜੀ ਮਹਿਲਾ ਊਸ਼ਾ ਨੂੰ ਉਨ੍ਹਾਂ ਦੇ ਪੁੱਤਰ ਦੇ ਜਨਮ ’ਤੇ ਵਧਾਈ ਦਿੱਤੀ। ਵੈਂਸ ਦਾ ਪ੍ਰਧਾਨ ਮੰਤਰੀ ਨੂੰ ਫੋਨ ਤੁਰਕੀ, ਸਾਊਦੀ ਅਰਬ ਤੇ ਪਾਕਿਸਤਾਨ ਦੁਆਰਾ ਇਕ ਆਪਸੀ ਰੱਖਿਆ ਸਮਝੌਤੇ ’ਤੇ ਦਸਤਖਤ ਕਰਨ ਤੋਂ ਕੁਝ ਦਿਨ ਬਾਅਦ ਆਇਆ, ਜਿਸ ਨੂੰ ਪੱਛਮੀ ਏਸ਼ੀਆ ਸੰਘਰਸ਼ ਵਿਚਕਾਰ ਇਕ ਨਵੇਂ ਖੇਤਰੀ ਗੱਠਜੋੜ ਦੇ ਪ੍ਰਤੀਬਿੰਬ ਵਜੋਂ ਵਿਆਪਕ ਤੌਰ ’ਤੇ ਦੇਖਿਆ ਜਾ ਰਿਹਾ ਹੈ। ਮੋਦੀ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਤੋਂ ਇਕ ਫ਼ੋਨ ਕਾਲ ਪ੍ਰਾਪਤ ਹੋਈ। ਅਸੀਂ ਮੁੱਖ ਖੇਤਰਾਂ ’ਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਹਾਲਾਂਕਿ ਅਮਰੀਕੀ ਪੱਖ ਨੇ ਅਜੇ ਤੱਕ ਗੱਲਬਾਤ ਦਾ ਕੋਈ ਵੇਰਵਾ ਨਹੀਂ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਫੋਨ ’ਤੇ ਗੱਲਬਾਤ
ਅਮਰੀਕੀ ਉਪ-ਰਾਸ਼ਟਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਪੱਛਮੀ ਏਸ਼ੀਆ ’ਚ ਵਧ ਰਹੇ ਤਣਾਅ ਵਿਚਕਾਰ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਤੇ ਭਾਰਤ-ਅਮਰੀਕਾ ਵਿਆਪਕ ਗਲੋਬਲ ...ਰਪਤੀ ਵੈਂਸ ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਫੋਨ ’ਤੇ ਗੱਲਬਾਤ
ਅਜੀਤ ਡੈਸਕ
09-08-2026