ਅੰਮ੍ਰਿਤਸਰ, 9 ਅਗਸਤ - ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ ਬਾਰੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰਆਗੂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ, "ਅਕਾਲੀ ਦਲ ਹਮੇਸ਼ਾ ਔਰਤਾਂ ਦੇ ਹੱਕ ਵਿਚ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਇਹ ਜਨਤਕ ਹਿੱਤ ਦਾ ਮਾਮਲਾ ਹੈ। ਹੱਦਬੰਦੀ ਜਨਤਾ ਦੇ ਹਿੱਤ ਵਿਚ ਵੀ ਹੈ, ਅਤੇ ਇਸੇ ਲਈ ਅਸੀਂ ਇਸਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ। ਜੋ ਬਿੱਲ ਆ ਰਹੇ ਹਨ ਉਹ ਪੰਜਾਬ ਦੇ ਹਿੱਤ, ਸ਼ਾਂਤੀ ਅਤੇ ਖੁਸ਼ਹਾਲੀ ਵਿਚ ਹਨ। ਇਸ ਲਈ, ਇਹ ਫ਼ੈਸਲਾ ਕੱਲ੍ਹ ਪਾਰਟੀ ਪ੍ਰਧਾਨ ਨੇ ਲਿਆ ਸੀ।"
ਭਾਜਪਾ ਨਾਲ ਗੱਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ, "ਇਹ ਇਕ ਵੱਖਰਾ ਮਾਮਲਾ ਹੈ। ਕੀ ਹੋਵੇਗਾ, ਇਹ ਕਿਵੇਂ ਹੋਵੇਗਾ, ਅਸੀਂ ਇਸ ਬਾਰੇ ਕੁਝ ਨਹੀਂ ਕਹਿ ਸਕਦੇ। ਅਸੀਂ ਸਿਰਫ਼ ਇਹੀ ਕਹਿ ਸਕਦੇ ਹਾਂ ਕਿ ਇਨ੍ਹਾਂ ਬਿੱਲਾਂ ਦਾ ਸਮਰਥਨ ਕਰਨ ਲਈ ਸਹਿਮਤੀ ਬਣ ਗਈ ਹੈ।"
ਤਾਜ਼ਾ ਖ਼ਬਰਾਂ
Free
ਪੰਜਾਬ ਦੇ ਹਿੱਤ, ਸ਼ਾਂਤੀ ਅਤੇ ਖੁਸ਼ਹਾਲੀ ਵਿਚ ਹਨ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ - ਰਣੀਕੇ
ਅੰਮ੍ਰਿਤਸਰ, 9 ਅਗਸਤ - ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ ਬਾਰੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰਆਗੂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ, "ਅਕਾਲੀ ਦਲ ਹਮੇਸ਼ਾ ਔਰਤਾਂ ਦੇ ਹੱਕ ਵਿਚ ਰਿਹਾ ਹੈ ਅਤੇ...
ਅਜੀਤ ਡੈਸਕ
09-08-2026