09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਵਿਆਹੁਤਾ ਨੇ ਸ਼ੱਕੀ ਹਾਲਤ ਵਿਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮਾਛੀਵਾੜਾ ਸਾਹਿਬ (ਲੁਧਿਆਣਾ), 9 ਅਗਸਤ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ ਸਾਹਿਬ ਇਲਾਕੇ ਵਿਚ ਅੱਜ ਸਵੇਰੇ ਇਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ 21 ਸਾਲਾ ਵਿਆਹੁਤਾ ਲਕਸ਼ਮੀ...

ਅਜੀਤ ਡੈਸਕ 09-08-2026

ਮਾਛੀਵਾੜਾ ਸਾਹਿਬ (ਲੁਧਿਆਣਾ), 9 ਅਗਸਤ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ ਸਾਹਿਬ ਇਲਾਕੇ ਵਿਚ ਅੱਜ ਸਵੇਰੇ ਇਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ 21 ਸਾਲਾ ਵਿਆਹੁਤਾ ਲਕਸ਼ਮੀ ਦੇਵੀ ਨੇ ਸ਼ੱਕੀ ਹਾਲਤ ਵਿਚ ਆਪਣੇ ਸਹੁਰੇ ਘਰ ਵਿਚ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਘਟਨਾ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਲਕਸ਼ਮੀ ਦੇਵੀ ਨੇ ਆਪਣੇ ਸਹੁਰੇ ਪਰਿਵਾਰ ਨੂੰ ਕਿਹਾ ਸੀ ਕਿ ਉਹ ਆਪਣੇ ਪੇਕੇ ਘਰ ਜਾ ਕੇ ਆਪਣੇ ਭਰਾ ਨੂੰ ਰੱਖੜੀ ਬੰਨ੍ਹਣਾ ਚਾਹੁੰਦੀ ਹੈ। ਇਸ ਤੋਂ ਬਾਅਦ ਉਸ ਦੇ ਸਹੁਰੇ ਵਲੋਂ ਲਕਸ਼ਮੀ ਦੀ ਮਾਤਾ ਨੂੰ ਫੋਨ ਕਰਕੇ ਕਿਹਾ ਗਿਆ ਕਿ ਉਹ ਖੁਦ ਆ ਕੇ ਆਪਣੀ ਧੀ ਨੂੰ ਲੈ ਜਾਣ।
ਪਰ ਅੱਜ ਸਵੇਰੇ ਜਦੋਂ ਪਰਿਵਾਰਿਕ ਮੈਂਬਰਾਂ ਨੇ ਦੇਖਿਆ ਕਿ ਲਕਸ਼ਮੀ ਦੇਵੀ ਆਪਣੇ ਕਮਰੇ ਵਿਚੋਂ ਬਾਹਰ ਨਹੀਂ ਆ ਰਹੀ ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ। ਦਰਵਾਜ਼ਾ ਅੰਦਰੋਂ ਬੰਦ ਹੋਣ ਕਾਰਨ ਜਦੋਂ ਉਸ ਨੂੰ ਤੋੜਿਆ ਗਿਆ ਤਾਂ ਅੰਦਰ ਦਾ ਦ੍ਰਿਸ਼ ਦੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ। ਲਕਸ਼ਮੀ ਦੇਵੀ ਨੇ ਕਮਰੇ ਅੰਦਰ ਗਲ਼ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਮਾਛੀਵਾਲਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਲਕਸ਼ਮੀ ਦੇਵੀ ਦਾ ਪਤੀ ਰੁਜ਼ਗਾਰ ਦੇ ਸਿਲਸਿਲੇ ਵਿਚ ਦੁਬਈ ਗਿਆ ਹੋਇਆ ਹੈ, ਜਿਸ ਨੂੰ ਘਟਨਾ ਸੰਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਫਿਲਹਾਲ ਵਿਆਹੁਤਾ ਵਲੋਂ ਇਹ ਖੌਫਨਾਕ ਕਦਮ ਕਿਉਂ ਚੁੱਕਿਆ ਗਿਆ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਮਾਛੀਵਾੜਾ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਪਿਛਲੀ ਖ਼ਬਰ ਬਿਹਾਰ : ਮੁੱਖ ਮੰਤਰੀ ਸਮਰਾਟ ਚੌਧਰੀ ਨੇ ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਚਾਰ ਮੁੱਖ ਪਹ... ਅਗਲੀ ਖ਼ਬਰ ਕਾਸੋ ਅਪ੍ਰੇਸ਼ਨ ਤਹਿਤ ਪੁਲਿਸ ਨੇ 8 ਸ਼ੱਕੀ ਵਿਅਕਤੀ ਲਏ ਹਿਰਾਸਤ ’ਚ