10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਨਜ਼ਦੀਕ ਸਕਾਰਪੀਓ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 1 ਵਿਅਕਤੀ ਦੀ ਮੌਤ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਅਗਸਤ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਕਾਹਲਾਂ...

ਅਜੀਤ ਡੈਸਕ 10-08-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਅਗਸਤ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਕਾਹਲਾਂ ਵਾਲੀ ਨੇੜੇ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਸਮਾਂਚਾਰ ਪ੍ਰਾਪਤ ਹੈ ਜਦਕਿ ਉਸ ਦੇ ਨਾਲ ਦੋ ਬੱਚਿਆਂ ਗੰਭੀਰ ਜ਼ਖਮੀ ਹੋਏ ਹਨ।

ਮਿਰਤਕ ਵਿਅਕਤੀ ਪਿੰਡ ਸ਼ਿਕਾਰ ਮਾਛੀਆਂ ਦਾ ਦੱਸਿਆ ਜਾ ਰਿਹਾ ਹੈ ਜਿਸ ਦੀ ਪਹਿਚਾਣ ਸਾਬਾ ਮਸੀਹ ਵਜੋਂ ਹੋਈ। ਜ਼ਖ਼ਮੀ ਹੋਏ ਦੋਵਾਂ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ ਤੇ ਮੌਕੇ ਤੇ ਪੁੱਜੀ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ ਨਗਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਬੱਸੀ ਪਠਾਣਾ ਤੋਂ ਪਹਿਲਾਂ ਉਮੀਦਵਾਰ ਐਲਾਨਿਆ