ਦਿੜ੍ਹਬਾ ਮੰਡੀ (ਸੰਗਰੂਰ )10 ਅਗਸਤ (ਜਸਵੀਰ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਜਥੇਬੰਦੀਆਂ ਦੇ ਸੱਦੇ ਤੇ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰੇਗੰਢ ਤੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਮ ਐਸ.ਡੀ.ਐਮ. ਤਰਸੇਮ ਚੰਦ ਦਿੜਬਾ ਨੂੰ ਮੰਗ ਪੱਤਰ ਦਿੱਤਾ ਗਿਆ।
ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਜਥੇਬੰਦੀਆਂ ਵਲੋਂ ਅੱਜ ਜ਼ੇਲ੍ਹ ਭਰੋ ਅੰਦੋਲਨ ਅਤੇ ਹੋਰ ਤਰੀਕਿਆਂ ਨਾਲ ਵਿਰੋਧ ਪ੍ਰਦਰਸ਼ਨ ਕਰਕੇ ਦੇਸ਼ ਦੇ ਲੋਕਾਂ ਨੂੰ ਦਰਪੇਸ ਡੂੰਘੇ ਖੇਤੀਬਾੜੀ, ਆਰਥਿਕ ਅਤੇ ਸਮਾਜਿਕ ਸੰਕਟ ਵੱਲ ਧਿਆਨ ਦਵਾਉਣ ਲਈ ਵੱਡੇ ਪ੍ਰਦਰਸ਼ਨ ਕੀਤੇ ਗਏ।