10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਹਿਲਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ

ਮਾਛੀਵਾੜਾ ਸਾਹਿਬ (ਲੁਧਿਆਣਾ), 10 ਅਗਸਤ (ਰਾਜਦੀਪ ਸਿੰਘ ਅਲਬੇਲਾ) - ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚੌਂਤਾ ਦੇ...

ਅਜੀਤ ਡੈਸਕ 10-08-2026

ਮਾਛੀਵਾੜਾ ਸਾਹਿਬ (ਲੁਧਿਆਣਾ), 10 ਅਗਸਤ (ਰਾਜਦੀਪ ਸਿੰਘ ਅਲਬੇਲਾ) - ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚੌਂਤਾ ਦੇ ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਉਮਰ 18 ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੂੰਮਕਲਾਂ ਤੋਂ ਪਿੰਡ ਰਤਨਗੜ੍ਹ ਵਾਲੀ ਸੜਕ ’ਤੇ ਜਾ ਰਿਹਾ ਸੀ ਕਿ ਇਕ ਵਾਹਨ ਉਸ ਨੂੰ ਫੇਟ ਮਾਰ ਗਿਆ। ਇਸ ਹਾਦਸੇ ਵਿਚ ਚਰਨਜੀਤ ਸਿੰਘ ਸੜਕ ’ਤੇ ਜਾ ਗਿਰਿਆ ਅਤੇ ਉਸ ਨੂੰ ਜਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਜਿੱਥੇ ਉਸਦੀ ਮੌਤ ਹੋ ਗਈ। ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਥਾਣਾ ਕੂੰਮਕਲਾਂ ਪੁਲਸ ਵਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਥਾਣੇ ’ਚੋਂ ਹੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਮਾਮਲੇ ’ਚ ਪੁਲਿਸ ਮੁਲਾਜ਼ਮ ਸਮੇਤ ਤਿੰਨ ਗ੍ਰਿਫ਼ਤਾਰ ਅਗਲੀ ਖ਼ਬਰ ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਨਿਯੁਕਤ