ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅੱਜ ਆਪਣਾ ਪਹਿਲਾ ਸਥਾਪਨਾ ਦਿਵਸ ਮਨਾਉਂਦਿਆਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ ਕੀਤੀ ਗਈ। ਇਸ ਮੌਕੇ ਅਰਦਾਸ ਵਿਚ ਪਾਰਟੀ ਦੇ ਮੁਖੀ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਪਾਰਟੀ ਆਗੂ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਡਸਾ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕਰਨੈਲ ਸਿੰਘ ਪੀਰ ਮੁਹੰਮਦ, ਪ੍ਰੋਫੈਸਰ ਬਲਵਿੰਦਰ ਸਿੰਘ ਜੌੜਾ ਸਿੰਘਾ, ਅਜੇਪਾਲ ਸਿੰਘ ਮੀਰਾਂਕੋਟ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅੱਜ ਆਪਣਾ ਪਹਿਲਾ ਸਥਾਪਨਾ ਦਿਵਸ ਮਨਾਉਂਦਿਆਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ ਕੀਤੀ...
ਅਜੀਤ ਡੈਸਕ
11-08-2026