11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਗੇਟ ਰੈਲੀ

ਐਸ.ਏ.ਐਸ. ਨਗਰ, 11 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਅੱਜ ਪੰਜਾਬ ਸਰਕਾਰ ਤੋਂ 575 ਕਰੋੜ ਰੁਪਏ ਬਕਾਇਆ ਰਹਿੰਦੀ ਰਾਸ਼ੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਗੇਟ ਰੈਲੀ ਕੀਤੀ...

ਅਜੀਤ ਡੈਸਕ 11-08-2026

ਐਸ.ਏ.ਐਸ. ਨਗਰ, 11 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਅੱਜ ਪੰਜਾਬ ਸਰਕਾਰ ਤੋਂ 575 ਕਰੋੜ ਰੁਪਏ ਬਕਾਇਆ  ਰਹਿੰਦੀ ਰਾਸ਼ੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਗੇਟ ਰੈਲੀ ਕੀਤੀ ਗਈ।ਰੈਲੀ ਨੂੰ ਸੰਬੋਧਨ ਕਰਦਿਆਂ ਬੋਰਡ ਜਥੇਬੰਦੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਇਕ ਖ਼ੁਦਮੁਖਤਿਆਰ ਅਦਾਰਾ ਹੈ, ਜੋ ਆਪਣੀ ਆਮਦਨ ਅਤੇ ਆਪਣੇ ਵਸੀਲਿਆਂ ਰਾਹੀਂ ਚੱਲ ਰਿਹਾ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਸਿੱਖਿਆ ਨਾਲ ਸੰਬੰਧਿਤ ਵੱਖ-ਵੱਖ ਮੁਫ਼ਤ ਸਕੀਮਾਂ ਦਾ ਵਿੱਤੀ ਬੋਝ ਲਗਾਤਾਰ ਬੋਰਡ ਦੇ ਸਿਰ ਪਾਇਆ ਜਾ ਰਿਹਾ ਹੈ। ਸਰਕਾਰ ਵਲੋਂ ਬੋਰਡ ਨੂੰ ਕੋਈ ਯੋਗ ਵਿੱਤੀ ਗ੍ਰਾਂਟ ਨਹੀਂ ਦਿੱਤੀ ਜਾਂਦੀ, ਜਦਕਿ ਬੋਰਡ ਦੀ ਆਪਣੀ ਬਣਦੀ 574.55 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲ ਬਕਾਇਆ ਪਈ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੋਰਡ ਦੀ 574.55 ਕਰੋੜ ਰੁਪਏ ਦੀ ਬਕਾਇਆ ਰਕਮ ਤੁਰੰਤ ਜਾਰੀ ਕੀਤੀ ਜਾਵੇ ਅਤੇ ਸਰਕਾਰ ਦੀਆਂ ਮੁਫ਼ਤ ਸਕੀਮਾਂ ਦਾ ਵਿੱਤੀ ਬੋਝ ਬੋਰਡ ’ਤੇ ਪਾਉਣ ਦੀ ਬਜਾਏ ਸਰਕਾਰ ਖੁਦ ਚੁੱਕੇ।ਇਸ ਮੌਕੇ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬੋਰਡ ਦੀ ਬਕਾਇਆ ਰਕਮ ਜਲਦ ਜਾਰੀ ਨਾ ਕੀਤੀ ਅਤੇ ਬੋਰਡ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਠੋਸ ਕਦਮ ਨਾ ਚੁੱਕੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਅਕਾਲੀ ਦਲ 'ਵਾਰਸ ਪੰਜਾਬ ਦੇ' ਪਾਰਲੀਮਾਨੀ ਬੋਰਡ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ