11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ਼੍ਰੋਮਣੀ ਕਮੇਟੀ ਵਲੋਂ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਦੁਆਰਾ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 11 ਅਗਸਤ (ਜੱਸ) - ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ...

ਅਜੀਤ ਡੈਸਕ 11-08-2026
ਅੰਮ੍ਰਿਤਸਰ, 11 ਅਗਸਤ (ਜੱਸ) - ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਵਿਚਾਰ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਕਈ ਵਾਰ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ ਨੂੰ ਭੰਗ ਕਰਨ ਦੇ ਯਤਨ ਕੀਤੇ। ਜਕਰੀਆ ਖ਼ਾਨ ਦੀ ਹਕੂਮਤ ਸਮੇਂ ਮੱਸੇ ਰੰਘੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜਿਸ ਦਾ ਬਦਲਾ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਮੱਸੇ ਰੰਘੜ ਨੂੰ ਸੋਧ ਕੇ ਲਿਆ। ਉਨ੍ਹਾਂ ਕਿਹਾ ਕਿ ਇਹ ਸਿੱਖ ਇਤਿਹਾਸ ਦਾ ਅਹਿਮ ਅਧਿਆਏ ਹੈ, ਜੋ ਸਿੱਖ ਦੀ ਗੁਰੂ ਨੂੰ ਸਮਰਪਣ ਭਾਵਨਾ ਪ੍ਰਗਟ ਕਰਦਾ ਹੈ। ਉਨ੍ਹਾਂ ਸੰਗਤਾਂ ਨੂੰ ਸਿੱਖ ਯੋਧਿਆਂ ਦੇ ਇਤਿਹਾਸ ਤੋਂ ਪ੍ਰਰਣਾ ਲੈਣ ਦੀ ਅਪੀਲ ਕੀਤੀ। 
ਪਿਛਲੀ ਖ਼ਬਰ ਅਚਾਨਕ ਗੋਲੀ ਚੱਲਣ ਨਾਲ, ਲਾਇਸੈਂਸ ਰੀਨਿਊ ਕਰਵਾਉਣ ਆਇਆ ਵਿਅਕਤੀ ਖੁਦ ਜ਼ਖ਼ਮੀ ਅਗਲੀ ਖ਼ਬਰ "ਪਸ਼ੂਆਂ ਦੇ ਚਾਰੇ ਦੀ ਪਹਿਲੀ ਮਾਲ ਗੱਡੀ ਨਵਾਂਸ਼ਹਿਰ ਤੋਂ ਅਨੰਤਨਾਗ ਲਈ ਰਵਾਨਾ