12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਣਜੀਤ ਸਿੰਘ (ਕੂਕਾ) ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਨਿਯੁਕਤ

ਲੌਂਗੋਵਾਲ (ਸੰਗਰੂਰ), 12 ਅਗਸਤ (ਸ,ਸ,ਖੰਨਾ,ਵਿਨੋਦ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਨੇ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਹੈ, ਜਿਸ ਵਿਚ ਵੱਖ ਵੱਖ...

ਅਜੀਤ ਡੈਸਕ 12-08-2026

ਲੌਂਗੋਵਾਲ (ਸੰਗਰੂਰ), 12 ਅਗਸਤ (ਸ,ਸ,ਖੰਨਾ,ਵਿਨੋਦ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਨੇ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਹੈ, ਜਿਸ ਵਿਚ ਵੱਖ ਵੱਖ ਹਲਕਿਆਂ ਤੋਂ ਨੌਜਵਾਨਾਂ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਵਿਚ ਜ਼ਿਲ੍ਹਾ ਸੰਗਰੂਰ ਅਤੇ ਹਲਕਾ ਸੁਨਾਮ ਤੋਂ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ (ਕੂਕਾ) ਲੌਂਗੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਲੋਂ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਰਣਜੀਤ ਸਿੰਘ ਕੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਧੰਨਵਾਦ ਕੀਤਾ ਹੈ ਉੱਥੇ ਹੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਵਿਨਰਜੀਤ ਸਿੰਘ ਗੋਲਡੀ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ ਬਾਬਾ ਕੁਲਵੰਤ ਸਿੰਘ ਕਾਤੀ ਅਵਤਾਰ ਸਿੰਘ ਦੁੱਲਟ ਆਦਿ ਆਗੂਆਂ ਦਾ ਧੰਨਵਾਦ ਕੀਤਾ ਹੈ।

ਪਿਛਲੀ ਖ਼ਬਰ ਗ੍ਰਹਿ ਮੰਤਰੀ ਹਰ ਮੁੱਦੇ 'ਤੇ ਵਿਸਤ੍ਰਿਤ ਅਤੇ ਯੋਜਨਾਬੱਧ ਜਵਾਬ ਦੇਣ ਲਈ ਤਿਆਰ ਹਨ - ਸੁਧਾਂਸ਼ੂ ਤ੍ਰਿਵੇਦੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ