ਹੁਸ਼ਿਆਰਪੁਰ, 12 ਅਗਸਤ - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਚ ਜੋੜੇ ਗਏ ਨਵੇਂ ਰੂਟਾਂ, ਸ੍ਰੀ ਖਾਟੂ ਸ਼ਿਆਮ, ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ 15 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਦੀ ਸੁਖਦ ਯਾਤਰਾ ਲਈ ਅਰਦਾਸ ਕੀਤੀ। ਸ਼ਰਧਾਲੂਆਂ ਨੂੰ ਸ਼ਾਨਦਾਰ ਬੱਸਾਂ 'ਚ ਸਫ਼ਰ ਦੌਰਾਨ ਰਹਿਣ ਅਤੇ ਖਾਣ-ਪੀਣ ਦੀਆਂ ਵੀ ਬਿਹਤਰੀਨ ਸਹੂਲਤਾਂ ਮਿਲਣਗੀਆਂ।
ਯਾਤਰਾ ਲਈ ਜਾ ਰਹੇ ਸਾਰੇ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ 'ਆਪ' ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰ 'ਆਪ' ਆਗੂ ਵੀ ਹਾਜ਼ਰ ਰਹੇ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚ ਜੋੜੇ ਗਏ ਨਵੇਂ ਰੂਟਾਂ ਲਈ 15 ਬੱਸਾਂ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਦਿਖਾਈ ਹਰੀ ਝੰਡੀ
ਹੁਸ਼ਿਆਰਪੁਰ, 12 ਅਗਸਤ - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਚ ਜੋੜੇ ਗਏ ਨਵੇਂ ਰੂਟਾਂ, ਸ੍ਰੀ ਖਾਟੂ ਸ਼ਿਆਮ, ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ 15 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਮੁੱਖ ਮੰਤਰੀ ਭਗਵੰਤ ਮਾਨ...
ਅਜੀਤ ਡੈਸਕ
12-08-2026