ਮਾਹਿਲਪੁਰ, (ਹੁਸ਼ਿਆਰਪੁਰ), 13 ਅਗਸਤ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਮਾਹਿਲਪੁਰ ਫ਼ਗਵਾੜਾ ਰੋਡ ’ਤੇ ਪਿੰਡ ਭਾਰਟਾ ਗਣੇਸ਼ਪੁਰ ਕੋਲ ਇਕ ਬੇਕਾਬੂ ਹੋਈ ਕਾਰ ਸੜਕ ਨਾਲ ਲੱਗੇ ਦਰੱਖ਼ਤ ਨਾਲ ਟਕਰਾਉਣ ਨਾਲ ਇਕ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਮਨਦੀਪ ਸਿੰਘ ਪਿੰਡ ਠੁਆਣਾ ਦਾ ਰਹਿਣ ਵਾਲਾ ਸੀ ਤੇ ਉਹ ਜਹਾਨਖੇਲਾਂ (ਹੁਸ਼ਿਆਰਪੁਰ) ਤੋਂ ਡਿਊਟੀ ਕਰਕੇ ਆਪਣੀ ਕਾਰ ਵਿਚ ਵਾਪਸ ਆਪਣੇ ਪਿੰਡ ਨੂੰ ਆ ਰਿਹਾ ਸੀ। ਮਨਦੀਪ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਸੜਕ ’ਤੇ ਉਲਟ ਗਈ
ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।