ਚੰਡੀਗੜ੍ਹ, 13 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸੰਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਜੀ ’ਤੇ ਹੋਏ ਹਮਲੇ ਦੀ ਖ਼ਬਰ ਸੁਣ ਕੇ ਮੈਂ ਬੇਹੱਦ ਚਿੰਤਤ ਹਾਂ। ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ। ਹਿੰਸਾ ਦਾ ਕਿਸੇ ਵੀ ਸਮਾਜ ਅਤੇ ਲੋਕਤੰਤਰ ਵਿਚ ਕੋਈ ਸਥਾਨ ਨਹੀਂ ਹੈ, ਖ਼ਾਸ ਕਰਕੇ ਸਾਡੇ ਪਵਿੱਤਰ ਤਖ਼ਤ ਸਾਹਿਬਾਨ ਦੀ ਪਾਵਨ ਧਰਤੀ ’ਤੇ ਤਾਂ ਬਿਲਕੁਲ ਵੀ ਨਹੀਂ। ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਇਸ ਪਾਵਨ ਅਸਥਾਨ ’ਤੇ ਵਾਪਰੀ ਅਜਿਹੀ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ।
ਤਾਜ਼ਾ ਖ਼ਬਰਾਂ
Free
ਸੁਖਬੀਰ ਸਿੰਘ ਬਾਦਲ ’ਤੇ ਹਮਲਾ ਚਿੰਤਾਯੋਗ- ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 13 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸੰਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਜੀ ’ਤੇ ਹੋਏ ਹਮਲੇ ਦੀ ਖ਼ਬਰ ਸੁਣ ਕੇ ਮੈਂ ਬੇਹੱਦ ਚਿੰਤਤ ਹਾਂ।
ਅਜੀਤ ਡੈਸਕ
13-08-2026