13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ- ਕਲੇਰ

ਜਗਰਾਉਂ (ਲੁਧਿਆਣਾ), 13 ਅਗਸਤ (ਕੁਲਦੀਪ ਸਿੰਘ ਲੋਹਟ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ....

ਅਜੀਤ ਡੈਸਕ 13-08-2026

ਜਗਰਾਉਂ (ਲੁਧਿਆਣਾ), 13 ਅਗਸਤ (ਕੁਲਦੀਪ ਸਿੰਘ ਲੋਹਟ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਜਗਰਾਉਂ ਹਲਕੇ ਦੇ ਇੰਚਾਰਜ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ। ਕਲੇਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸਨ, ਜਿੱਥੇ ਇਕ ਨਿਹੰਗ ਸਿੰਘ ਵਲੋਂ ਉਨ੍ਹਾਂ ਦੀ ਬਾਂਹ ’ਤੇ ਕਿਰਚ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਚਿੰਤਾਜਨਕ ਹੈ।

ਸਾਬਕਾ ਵਿਧਾਇਕ ਨੇ ਕਿਹਾ ਕਿ ਅਸਹਿਮਤੀ ਜਾਂ ਵਿਰੋਧ ਪ੍ਰਗਟਾਉਣ ਲਈ ਹਿੰਸਾ ਦਾ ਰਾਹ ਅਖ਼ਤਿਆਰ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੋ ਸਕਦਾ। ਉਨ੍ਹਾਂ ਹਮਲੇ ਨੂੰ ਕਾਇਰਤਾ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਕਿਸੇ ਡੂੰਘੀ ਸਾਜ਼ਿਸ਼ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕਲੇਰ ਨੇ ਕਿਹਾ ਕਿ ਪੰਜਾਬ ਦੀ ਸਿਆਸੀ ਅਤੇ ਧਾਰਮਿਕ ਫਿਜ਼ਾ ਨੂੰ ਸ਼ਾਂਤ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਰਕਾਰ ਅਤੇ ਸਬੰਧਤ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਕੇ ਹਮਲੇ ਦੇ ਅਸਲ ਕਾਰਨਾਂ ਅਤੇ ਇਸ ਪਿੱਛੇ ਮੌਜੂਦ ਤੱਤਾਂ ਨੂੰ ਸਾਹਮਣੇ ਲਿਆਂਦਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਰਵਾਇਤ ਸਹਿਣਸ਼ੀਲਤਾ, ਸੰਵਾਦ ਅਤੇ ਭਾਈਚਾਰਕ ਸਾਂਝ ਦੀ ਰਹੀ ਹੈ ਅਤੇ ਕਿਸੇ ਵੀ ਸਿਆਸੀ ਆਗੂ ’ਤੇ ਹਮਲਾ ਲੋਕਤੰਤਰਿਕ ਪ੍ਰਬੰਧ ਲਈ ਚਿੰਤਾ ਦਾ ਵਿਸ਼ਾ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਹਰਿਆਣਾ ਤੇ ਰਾਜਸਥਾਨ ਸਰਕਾਰ ਨੂੰ ਪਾਣੀ ਦੇ ਬਕਾਏ ਦੀ ਅਦਾਇਗੀ ਲਈ ਨੋਟਿਸ ਭੇਜਿਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਦੂਜੀ ਵਾਰ ਗੁਰੂ ਨੇ ਹੱਥ ਦੇ ਕੇ ਰੱਖਿਆ- ਖਡਿਆਲ