ਮਹਾਰਾਸ਼ਟਰ, 13 ਅਗਸਤ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਨਾਂਦੇੜ ਦੇ ਗੁਰਦੁਆਰੇ ਵਿਚ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਸੁਖਬੀਰ ਸਿੰਘ ਬਾਦਲ ਨਾਲ ਫੋਨ 'ਤੇ ਗੱਲਬਾਤ ਕੀਤੀ। ਸ਼ਿੰਦੇ ਨੇ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲੈਂਦਿਆਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਿਹਤਮੰਦ ਰਹਿਣ ਦੀ ਕਾਮਨਾ ਕੀਤੀ।
ਗੁਰਦੁਆਰੇ ਵਿਚ ਵਾਪਰੀ ਘਟਨਾ ਤੋਂ ਬਾਅਦ ਸੁਰੱਖਿਆ ਅਤੇ ਸੰਗਤ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਸਾਹਮਣੇ ਆਈਆਂ ਹਨ। ਸ਼ਿੰਦੇ ਨੇ ਘਟਨਾ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਂਦਿਆਂ ਲੋੜੀਂਦੇ ਕਦਮਾਂ ਬਾਰੇ ਵੀ ਭਰੋਸਾ ਦਿਵਾਇਆ।