ਮਮਦੋਟ (ਫ਼ਿਰੋਜ਼ਪੁਰ), 13 ਅਗਸਤ (ਰਾਜਿੰਦਰ ਸਿੰਘ ਹਾਂਡਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹੋਏ ਹੈਰਾਨ ਕਰਨ ਵਾਲੇ ਹਮਲੇ ਦੀ ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ, ਖ਼ਾਸ ਕਰਕੇ ਕਿਸੇ ਪਵਿੱਤਰ ਧਾਰਮਿਕ ਅਸਥਾਨ ’ਤੇ ਤਾਂ ਬਿਲਕੁਲ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਜ਼ਖ਼ਮੀ ਸੁਰੱਖਿਆ ਕਰਮਚਾਰੀ ਦੀ ਜਲਦ ਅਤੇ ਪੂਰੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ।