13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਸਮੁੰਦੜਾ (ਹੁਸ਼ਿਆਰਪੁਰ), 13 ਅਗਸਤ (ਤੀਰਥ ਸਿੰਘ ਰੱਕੜ)- ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾ...

ਅਜੀਤ ਡੈਸਕ 13-08-2026

ਸਮੁੰਦੜਾ (ਹੁਸ਼ਿਆਰਪੁਰ), 13 ਅਗਸਤ (ਤੀਰਥ ਸਿੰਘ ਰੱਕੜ)- ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਹਲਕਾ ਇੰਚਾਰਜ ਗੜਸ਼ੰਕਰ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਦਰਸ਼ਨ ਲਈ ਗਏ ਸ. ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ l

ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਵਲੋਂ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਹੋ ਰਿਹਾ ਉਭਾਰ ਬਰਦਾਸ਼ਤ ਨਹੀਂ ਹੋ ਰਿਹਾ ਜਿਸ ਕਰਕੇ ਬੜੀ ਹੀ ਸੋਚੀ ਸਮਝੀ ਸਾਜਿਸ਼ ਦੇ ਤਹਿਤ ਦੂਸਰੀ ਵਾਰ ਪਾਰਟੀ ਪ੍ਰਧਾਨ ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈl

ਉਨ੍ਹਾਂ ਕਿਹਾ ਕਿ ਸ. ਬਾਦਲ ਇਕ ਨਿਮਾਣੇ ਸਿੱਖ ਵਜੋਂ ਬੜੀ ਹੀ ਨਿਮਰਤਾ ਨਾਲ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਗਏ ਸਨ ਅਤੇ ਇਸ ਮੌਕੇ ਉਨ੍ਹਾਂ ਤੇ ਹਮਲਾ ਕੀਤਾ ਜਾਣਾ ਬੜੀ ਹੀ ਮੰਦਭਾਗੀ ਘਟਨਾ ਹੈ l

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਜ਼ਿਲ਼੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਅਜਨਾਲਾ ਥਾਣਾ ਹਮਲਾ ਮਾਮਲਾ- ਬਿਕਰਮਜੀਤ ਸਿੰਘ ਨੂੰ ਅਦਾਲਤ ਵਲੋਂ ਮੁੜ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ