13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ- ਐਡਵੋਕੇਟ ਸਿਆਲੀ

ਅਟਾਰੀ ਸਰਹੱਦ (ਅੰਮ੍ਰਿਤਸਰ), 13 ਅਗਸਤ (ਰਾਜਿੰਦਰ ਸਿੰਘ ਰੂਬੀ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੀਨੀਅਰ...

ਅਜੀਤ ਡੈਸਕ 13-08-2026

ਅਟਾਰੀ ਸਰਹੱਦ (ਅੰਮ੍ਰਿਤਸਰ), 13 ਅਗਸਤ (ਰਾਜਿੰਦਰ ਸਿੰਘ ਰੂਬੀ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੀਨੀਅਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਸੁਖਬੀਰ ਸਿੰਘ ਬਾਦਲ ਤੇ ਹਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਬੁਲਾਰੇ ਅਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨ ਬੀਰ ਸਿੰਘ ਸਿਆਲੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤੀਆਂ ਜਾ ਸਕਦੀਆਂ  ਉਨ੍ਹਾਂ ਕਿਹਾ ਕਿ ਸ ਬਾਦਲ ਤੇ ਹੋਏ ਹਮਲੇ ਦੀ ਮਹਾਰਾਸ਼ਟਰ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ। ਤਾਂ ਜੋ ਹੋਏ ਹਮਲੇ ਦੇ ਤੱਥ ਸੰਗਤਾਂ ਦੇ ਸਾਹਮਣੇ ਆ ਸਕਣ I

ਪਿਛਲੀ ਖ਼ਬਰ ਪੰਥ ਦੀ ਬਾਦਲ ਪਰਿਵਾਰ ਨਾਲ ਨਰਾਜ਼ਗੀ ਜਾਇਜ਼, ਪਰ ਨਾਰਾਜ਼ਗੀ ਦਾ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਹਮਲੇ ਦੇ ਰੂ... ਅਗਲੀ ਖ਼ਬਰ ਪਵਿੱਤਰ ਅਸਥਾਨ 'ਤੇ ਸੁਖਬੀਰ ਸਿੰਘ ਬਾਦਲ ਉੱਪਰ ਹਮਲੇ ਦੀ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ- ਜਥ...