ਲੁਧਿਆਣਾ, 14 ਅਗਸਤ-ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰ ਕਿਹਾ ਕਿ ਅੱਜ ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈੱਸਡ ਬਾਇਓ-ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ, ਜੋ ਸਤੰਬਰ 2027 ਤੱਕ ਤਿਆਰ ਹੋ ਜਾਵੇਗਾ। 'ਵੇਸਟ ਟੂ ਵੈਲਥ' ਮਿਸ਼ਨ ਤਹਿਤ ਇਸ ਪਲਾਂਟ ਰਾਹੀਂ ਰੋਜ਼ਾਨਾ 300 ਟਨ ਗੋਹੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਹੋਵੇਗਾ।
ਇਸ ਨਾਲ ਬੁੱਢੇ ਨਾਲੇ 'ਚ ਗੰਦਗੀ ਜਾਣ ਤੋਂ ਰੁਕੇਗੀ, ਸੀਵਰੇਜ ਜਾਮ ਹੋਣ ਦੀ ਸਮੱਸਿਆ ਹੱਲ ਹੋਵੇਗੀ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧਾ ਫਾਇਦਾ ਮਿਲੇਗਾ। ਪੰਜਾਬ ਦੇ ਪਾਣੀਆਂ ਨੂੰ ਬਚਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਡੀ ਸਰਕਾਰ ਦੀ ਲੋਕ ਪੱਖੀ ਸੋਚ ਹਮੇਸ਼ਾ ਅੰਨਦਾਤੇ ਦੇ ਹੱਕਾਂ ਲਈ ਡਟ ਕੇ ਖੜ੍ਹੀ ਹੈ ਤੇ ਖੜ੍ਹੀ ਰਹੇਗੀ।